ਡਾ ਨਵਕਾਂਤ ਨੇ ਪਿੰਡ ਗੁਣਾਚੌਰ ਵਿਖੇ ਪੰਜਾਬ ਸਰਕਾਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ,, ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਡਾ ਨਵਕਾਂਤ ਨੇ ਪਿੰਡ ਗੁਣਾਚੌਰ ਵਿਖੇ ਪੰਜਾਬ ਸਰਕਾਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ,, ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਲਸਾੜਾ/ਉੜਾਪੜ,,ਬੱਗਾ ਸੇਲਕੀਆਣਾ,,ਨਜਦੀਕ ਪਿੰਡ ਗੁਣਾਚੌਰ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਤਹਿਤ "ਯੁੱਧ ਨਸ਼ਿਆਂ ਵਿਰੁੱਧ" ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਦੇ ਮੁੱਖ ਬੁਲਾਰੇ ਡਾ ਨਵਕਾਂਤ ਭਰੋਮਜਾਰਾ ਬਲਾਕ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਬਤੌਰ ਮੁੱਖ ਮਹਿਮਾਨ ਹਾਜਰ ਹੋਏ। ਉਨ੍ਹਾਂ ਦਾ ਸਵਾਗਤ ਪਿੰਡ ਦੇ ਸਰਪੰਚ ਤਲਵਿੰਦਰ ਸਿੰਘ ਸ਼ੇਰਗਿੱਲ ਅਤੇ ਬੀਡੀਪੀਓ ਦਫ਼ਤਰ ਤੋਂ ਆਏ ਗ੍ਰਾਮ ਸੇਵਕ ਕੁਲਵਿੰਦਰ ਸਿੰਘ ਨੇ ਬਹੁਤ ਹੀ ਗਰਮ ਜੋਸ਼ੀ ਨਾਲ ਕੀਤਾ। ਇਸ ਮੌਕੇ ਸਮੂਹ ਪਿੰਡ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਡਾ ਨਵਕਾਂਤ ਭਰੋਮਜਾਰਾ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਸਾਡਾ ਮੁੱਖ ਮਕਸਦ ਹੈ ਅਤੇ ਇਸ ਵਿੱਚ ਹਰ ਪੰਜਾਬੀ ਦੀ ਹਿੱਸੇਦਾਰੀ ਅਤੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ 551 ਦਿਨਾਂ ਵਿੱਚ 76,982 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਜੇਲ੍ਹਾਂ ਵਿੱਚ ਡੱਕ ਦਿੱਤਾ ਹੈ। ਹਜ਼ਾਰਾਂ ਨਸ਼ੇੜੀਆਂ ਨੂੰ ਨਸ਼ਾ ਛੁਡਾਉਣ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਠੱਲ ਪਾਉਣ ਲਈ ਪਿੰਡ ਨਿਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਓ ਆਪਾਂ ਇਕੱਠੇ ਹੋ ਕੇ ਨਸ਼ਾ ਮੁਕਤ ਪੰਜਾਬ ਲਈ ਆਪਣੀ ਭੂਮਿਕਾ ਨੂੰ ਮਜਬੂਤ ਕਰੀਏ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਇਕ ਮੋਬਾਈਲ ਨੰਬਰ 9899100002 ਵੀ ਜਾਰੀ ਕੀਤਾ ਗਿਆ। ਨਸ਼ਿਆਂ ਸਬੰਧੀ ਕੋਈ ਵੀ ਵਿਅਕਤੀ ਇਸ ਨੰਬਰ ਤੇ ਮਿਸ ਕਾਲ ਕਰ ਸਕਦਾ ਹੈ। ਲੋਕ ਨਸ਼ਾ ਤਸਕਰਾਂ ਦੀ ਜਾਣਕਾਰੀ ਬੰਗਾ ਵਿਧਾਇਕ ਡਾ ਸੁੱਖਵਿੰਦਰ ਕੁਮਾਰ ਸੁੱਖੀ, ਬੰਗਾ ਦੇ ਡੀਐਸਪੀ ਹਰਜੀਤ ਸਿੰਘ ਰੰਧਾਵਾ ਜਾਂ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਨਾਲ ਵੀ ਰਾਬਤਾ ਕਾਇਮ ਕਰ ਕੇ ਦੇ ਸਕਦੇ ਹਨ। ਇਸ ਮੌਕੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਪੈਂਫਲਟ ਵੀ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ‘ਮੁਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ ਯੋਜਨਾ ਅਤੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸਮੇਤ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਪਹਿਲਕਦਮੀਆਂ ਦਾ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਲੋਕਾਂ ਦੇ ਘਰ-ਘਰ ਜਾ ਕੇ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।ਪੰਜਾਬ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਅਤੇ ਲੋਕ ਪੱਖੀ ਪਹਿਲਕਦਮੀਆਂ ਸਦਕਾ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਲਗਾਤਾਰ ਵਧ ਰਿਹਾ ਹੈ। ਇਸ ਮੌਕੇ ਤੇ ਸਰਪੰਚ ਤਲਵਿੰਦਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਜਦੋਂ ਥਾਣਾ ਮੁਕੰਦਪੁਰ ਵਿਖੇ ਐਸ ਐਚ ਓ ਮਹਿੰਦਰ ਸਿੰਘ ਤਇਨਾਤ ਸਨ ਤਾਂ ਉਨ੍ਹਾਂ ਨੇ ਬਹੁਤ ਮਿਹਨਤ ਕਰਕੇ ਇਲਾਕੇ ਵਿੱਚ ਨਸ਼ਿਆਂ ਨੂੰ ਨੱਥ ਪਾਈ ਸੀ ਪਰ ਹੁਣ ਫਿਰ ਨਸ਼ਾ ਆਮ ਵਿਕ ਰਿਹਾ ਹੈ। ਇਸ ਤੇ ਕੰਟਰੋਲ ਜ਼ਰੂਰੀ ਹੈ ਇਸ ਮੌਕੇ ਸ਼ਿਵ ਰਾਮ ਚੌਹਾਨ ਮੈਂਬਰ ਬਲਾਕ ਸੰਮਤੀ, ਪੰਚ ਅਮਨਦੀਪ ਸਿੰਘ ਗੋਸਲ, ਸੰਦੀਪ ਸਿੰਘ ਝੱਜ, ਵਿਪਿਨ ਕੁਮਾਰ ਆਦਿ ਇਲਾਵਾ ਪਿੰਡ ਵਾਸੀ ਹਾਜਰ ਸਨ।