Daily Suraj

ਪੰਜਾਬੀ

ਮੋਗਾ ਵਿੱਚ ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

03 Jan, 2026 12:46 PM

ਮੋਗਾ, ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਖੁਰਦ ਵਿਖੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਕਤਲ (Crime News) ਕਰ ਦੇਣ ਦੀ ਖਬਰ ਸ੍ਹਾਮਣੇ ਆਈ ਹੈ। ਮਿਲੀ ਜਾਣਕਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ ਦੀ ਹੀ ਹੈ, ਜਦੋਂ ਨੌਜਵਾਨ ਤਿਆਰ ਹੋ ਕੇ ਆਪਣੀ ਕਾਰ ‘ਚ ਸਵਾਰ ਹੋ ਕੇ ਡਿਊਟੀ ‘ਤੇ ਜਾਣ ਲਈ ਫਿਰਨੀ ‘ਤੇ ਪੁੱਜਿਆ ਹੀ ਸੀ ਕਿ ਅਣਪਛਾਤਿਆਂ ਨੇ ਉਸ ‘ਤੇ ਅੰਨੇ ਵਾਹ ਫਾਇਰਿੰਗ ਕਰ ਦਿੱਤੀ, ਜਿਸ ‘ਚ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੀ ਪਛਾਣ ਉਮਰਸੀਰ ਸਿੰਘ ਸੀਰਾ ਵੱਜੋਂ ਹੋਈ ਹੈ ਅਤੇ ਉਹ ਮੋਗਾ ਵਿਖੇ ਨੈਸਲੇ ਫੈਕਟਰੀ ਵਿੱਚ ਮੁਲਾਜ਼ਮ ਸੀ ਅਤੇ ਯੂਨੀਅਨ ਦਾ ਆਗੂ ਵੀ ਦੱਸਿਆ ਜਾ ਰਿਹਾ ਹੈ।
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ ਤੇ ਪਹੁੰਚ ਗਈ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਹਮਲਾਵਰ ਕੌਣ ਸਨ ਅਤੇ ਇਹ ਜਾਨਲੇਵਾ ਹਮਲਾ ਕਿਉਂ ਕੀਤਾ ਗਿਆ, ਪੁਲਿਸ ਇਨ੍ਹਾਂ ਸਾਰਿਆਂ ਪਹਿਲੂਆਂ ਨੂੰ ਧਿਆਨ ‘ਚ ਰੱਖ ਕੇ ਜਾਂਚ ਅੱਗੇ ਵਧਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਹ ਮਾਮਲਾ ਕੀ ਅਤੇ ਕਿਉਂ ਇਹ ਕਤਲ (Crime News) ਕੀਤਾ ਗਿਆ ਹੈ, ਕਾਤਲਾਂ ਨੂੰ ਜਲਦ ਹੀ ਫੜ ਲਿਆ ਜਾਵੇਗਾ। ਜਾਂਚ ਜਾਰੀ ਹੈ ਅਤੇ ਸਾਰੇ ਇਲਾਕੇ ਵਿੱਚ ਨਾਕੇਬੰਦੀ ਕਰ ਦਿੱਤੀ ਗਈ ਹੈ।

Latest News