Daily Suraj

ਪੰਜਾਬੀ

ਵਿੱਤ ਮੰਤਰੀ ਹਰਪਾਲ ਚੀਮਾ ਨੇ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜਮਾਂ ਨਾਲ ਕੀਤੀ ਮੀਟਿੰਗ

14 Sep, 2026 06:16 PM

ਲੌਂਗੋਵਾਲ, (ਜਗਸੀਰ ਸਿੰਘ ) - ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਜਥੇਬੰਦੀਆਂ ਦੇ ਨਾਲ ਮੀਟਿੰਗਾਂ ਕੀਤੀਆਂ ਜਿਸ ਵਿੱਚ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਰਜਿ ,23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਗਨਦੀਪ ਸਿੰਘ ਸੁਨਾਮ ਆਦਿ ਆਗੂਆਂ ਨਾਲ ਵੀ ਮੀਟਿੰਗ ਕੀਤੀ ਗਈ ਜਿਸ ਵਿੱਚ ਜੱਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸੀਵਰੇਜ ਬੋਰਡ ਆਊਟ ਸੋਰਸ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ਤੇ ਕਰਨ ਦੇ ਲਈ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਵੱਲੋਂ ਲਾਰੇ ਲੱਪੇ ਲਗਾ ਕੇ ਸਮਾਂ ਟਪਾਇਆ ਜਾ ਰਿਹਾ ਆਗੂਆਂ ਨੇ ਕਿਹਾ ਕਿ ਜਦੋਂ ਨਗਰ ਕੌਂਸਲਾਂ ਦੇ ਆਉਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ਤੇ ਕੀਤਾ ਜਾ ਚੁੱਕਾ ਹੈ,ਤਾਂ ਸੀਵਰੇਜ ਬੋਰਡ ਦੇ ਅੰਦਰ 15 -20 ਸਾਲਾਂ ਤੋਂ ਕੰਮ ਕਰਦੇ ਫੀਲਡ ਅਤੇ ਦਫਤਰੀ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ਤੇ ਕਰਨ ਦੇ ਲਈ ਕੋਈ ਵੀ ਅੜਿੱਕਾ ਨਹੀਂ ਹੈ ਅਤੇ ਕੰਟਰੈਕਟ ਤੇ ਕਰਨ ਦੇ ਬਾਵਜੂਦ ਬੋਰਡ ਜਾ ਪੰਜਾਬ ਸਰਕਾਰ ਦੇ ਉੱਪਰ ਕੋਈ ਵੀ ਵਿੱਤੀ ਬੋਝ ਨਹੀਂ ਪਵੇਗਾ। ਵਿੱਤ ਮੰਤਰੀ ਚੀਮਾ ਵਲੋ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਚਲਦੀ ਮੀਟਿੰਗ ਵਿੱਚ ਪੱਤਰ ਜਾਰੀ ਕੀਤਾ ਗਿਆ ਇਸ ਦੇ ਨਾਲ ਹੀ ਅਧਿਕਾਰੀਆ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਜਿਸ ਵਿੱਚ ਉਨਾਂ ਕਿਹਾ ਕਿ ਇਕ ਹਫਤੇ ਦੇ ਵਿੱਚ ਮਾਣਯੋਗ ਚੈਅਰਮੈਨ ਪੰਜਾਬ ਵਾਟਰ ਸਪਲਾਈ ਅਤੇ ਬੋਰਡ ਦੇ ਨਾਲ ਆਫ ਡਾਇਰੈਕਟਰਜ਼ ਦੀ ਮੀਟਿੰਗ ਕਰਕੇ ਇਨ੍ਹਾਂ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਬੋਰਡ ਦੇ ਕੰਟਰੈਕਟ ਤੇ ਕੀਤਾ ਜਾਵੇ। ਇਸ ਮੌਕੇ ਪ੍ਰਭਜੋਤ ਸਿੰਘ ਮੰਡੀ ਗੋਬਿੰਦਗੜ੍ਹ, ਪ੍ਰਿੰਸਪਾਲ ਸਿੰਘ, ਜੈ ਸਿੰਘ ਮੰਡੀ ਗੋਬਿੰਦਗੜ੍ਹ ਆਦਿ ਹਾਜਰ ਸਨ।

Posted By: Daily Suraj Bureau

Latest News