Daily Suraj

ਪੰਜਾਬੀ

ਮਰੀਜ਼ਾਂ ਨਾਲ ਮਿਲੇ ਸਪੀਕਰ ਸੰਧਵਾਂ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

21 Mar, 2026 08:33 PM

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਅਚਨਚੇਤ ਦੌਰਾ ਕਰਕੇ ਉੱਥੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਗਿਆ। ਦੌਰੇ ਦੌਰਾਨ ਸਪੀਕਰ ਸੰਧਵਾਂ ਵੱਖ-ਵੱਖ ਵਾਰਡਾਂ ਵਿੱਚ ਗਏ ਅਤੇ ਦੂਰ-ਦਰਾਜ਼ ਇਲਾਕਿਆਂ ਤੋਂ ਇਲਾਜ ਲਈ ਪਹੁੰਚੇ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀ ਸਿਹਤ ਬਾਰੇ ਪੁੱਛਗਿੱਛ ਕੀਤੀ। ਉਨ੍ਹਾਂ ਨੇ ਮਰੀਜ਼ਾਂ ਤੋਂ ਇਲਾਜ ਸਬੰਧੀ ਤਜਰਬੇ ਅਤੇ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਨੇ ਡਾਕਟਰਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਇਲਾਜ ਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਮਰੀਜ਼ਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਸੰਧਵਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉੱਚ ਦਰਜੇ ਦੀਆਂ ਅਤੇ ਆਸਾਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਜਿੱਥੇ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਵਾਲੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਵੱਡੇ ਮੈਡੀਕਲ ਸੰਸਥਾਨਾਂ ਨੂੰ ਵੀ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੌਰੇ ਦੌਰਾਨ ਸਾਹਮਣੇ ਆਈਆਂ ਛੋਟੀਆਂ ਕਮੀਆਂ ਨੂੰ ਜਲਦ ਦੂਰ ਕਰਕੇ ਸਿਹਤ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਂਦੇ ਜਾਣਗੇ, ਤਾਂ ਜੋ ਹਰ ਮਰੀਜ਼ ਨੂੰ ਬਿਹਤਰ ਇਲਾਜ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM