Daily Suraj

ਪੰਜਾਬੀ

ਗੁਰਦਾਸਪੁਰ ਦੀ ਐੱਸਡੀਐੱਮ ਅਨੁਪ੍ਰੀਤ ਕੌਰ ਰੰਧਾਵਾ ਹਿਰਾਸਤ ਵਿੱਚ, ਗਬਨ ਮਾਮਲੇ ਨਾਲ ਜੁੜੇ ਦੋਸ਼

16 May, 2026 11:19 AM

ਐੱਸਡੀਐੱਮ ਗੁਰਦਾਸਪੁਰ ਵਜੋਂ ਸੇਵਾਵਾਂ ਨਿਭਾ ਰਹੀ ਪੀ.ਸੀ.ਐੱਸ. ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਤਰਨ ਤਾਰਨ ਜ਼ਿਲ੍ਹੇ ਦੀ ਪੱਟੀ ਪੁਲੀਸ ਵੱਲੋਂ ਸ਼ਨੀਵਾਰ ਸਵੇਰੇ ਹਿਰਾਸਤ ਵਿੱਚ ਲੈ ਲਿਆ ਗਿਆ। ਇਹ ਕਾਰਵਾਈ ਜੰਮੂ-ਕਸ਼ਮੀਰ–ਰਾਜਸਥਾਨ ਹਾਈਵੇ ਲਈ ਐਕੁਆਇਰ ਕੀਤੀ ਗਈ ਜ਼ਮੀਨ ਨਾਲ ਜੁੜੇ ਕਥਿਤ ਗਬਨ ਮਾਮਲੇ ਦੇ ਸੰਦਰਭ ਵਿੱਚ ਕੀਤੀ ਗਈ ਹੈ। ਸੂਤਰਾਂ ਮੁਤਾਬਕ ਅਨੁਪ੍ਰੀਤ ਕੌਰ ਰੰਧਾਵਾ ਖ਼ਿਲਾਫ਼ 1 ਕਰੋੜ 63 ਲੱਖ ਰੁਪਏ ਦੇ ਗਬਨ ਦਾ ਮਾਮਲਾ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸੇ ਮਾਮਲੇ ਵਿੱਚ ਪੱਟੀ ਪੁਲੀਸ ਨੇ ਸਵੇਰੇ ਕਰੀਬ 7 ਵਜੇ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿੱਚ ਲਿਆ। ਮਾਮਲੇ ਨੂੰ ਜੰਮੂ-ਕਸ਼ਮੀਰ–ਰਾਜਸਥਾਨ ਹਾਈਵੇ ਪ੍ਰੋਜੈਕਟ ਲਈ ਐਕੁਆਇਰ ਕੀਤੀ ਗਈ ਜ਼ਮੀਨ ਵਿੱਚ ਹੋਈਆਂ ਵਿੱਤੀ ਗੜਬੜੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹਾਲਾਂਕਿ ਪੁਲੀਸ ਜਾਂ ਪ੍ਰਸ਼ਾਸਨ ਵੱਲੋਂ ਅਜੇ ਤੱਕ ਇਸ ਸਬੰਧੀ ਵਿਸਥਾਰਪੂਰਵਕ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ ਗਿਆ। ਸੂਤਰਾਂ ਦਾ ਕਹਿਣਾ ਹੈ ਕਿ ਜਾਂਚ ਏਜੰਸੀਆਂ ਮਾਮਲੇ ਨਾਲ ਜੁੜੇ ਹੋਰ ਪੱਖਾਂ ਦੀ ਵੀ ਜਾਂਚ ਕਰ ਰਹੀਆਂ ਹਨ। ਪੁਲੀਸ ਵੱਲੋਂ ਅਗਲੇ ਕਦਮਾਂ ਅਤੇ ਜਾਂਚ ਸੰਬੰਧੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

Posted By: Daily Suraj Bureau

Latest News