ਫੈਡਰੇਸ਼ਨ ਆਫ ਆੜਤੀਆ ਐਸੋਸੀਏਸ਼ਨ ਨੇ 16 ਦੀ ਰੈਲੀ ਵਿਚ ਪਹੁੰਚਣ ਦਾ ਦਿਤਾ ਸੱਦਾ

ਫੈਡਰੇਸ਼ਨ ਆਫ ਆੜਤੀਆ ਐਸੋਸੀਏਸ਼ਨ ਨੇ 16 ਦੀ ਰੈਲੀ ਵਿਚ ਪਹੁੰਚਣ ਦਾ ਦਿਤਾ ਸੱਦਾ

( ਮੁਖ਼ਤਿਆਰ ਸਿੰਘ) ਫ਼ੈਡਰੇਸ਼ਨ ਆਫ ਆੜਤੀਆ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਅਤੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਦੀ ਅਗਵਾਈ ਹੇਠ ਇਥੇ ਹੋਈ। ਇਸ ਵਿਚ ਆੜ੍ਹਤੀਆਂ ਵੱਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਧਿਆਨ ਨਾ ਦੇਣ ਦੀ ਸਖਤ ਅਲੋਚਨਾ ਕਰਦਿਆ 16 ਮਾਰਚ ਨੂੰ ਸੂਬਾ ਪ੍ਰਧਾਨ ਵਿਜੇ ਕਾਲੜਾ ਦੀ ਅਗਵਾਈ ਹੇਠ ਤਰਨਤਾਰਨ ਦੇ ਹਰੀਕੇ ਖੇਤਰ ’ਚ ਕੀਤੀ ਜਾ ਰਹੀ ਵਿਸਾਲ ਰੈਲੀ ਵਿਚ ਵੱਧ ਚੜ੍ਹ ਕੇ ਸਾਮਲ ਹੋਣ ਦਾ ਫ਼ੈਸਲਾ ਕੀਤਾ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆੜਤੀਆਂ ਨਾਲ ਵਾਅਦਾ ਕੀਤਾ ਸੀ ਕਿ ਜਿਹੜਾ ਕਮਿਸ਼ਨ ਕੇਂਦਰ ਸਰਕਾਰ ਵੱਲੋਂ ਘੱਟ ਕੀਤਾ ਗਿਆ ਉਸਨੂੰ ਪੰਜਾਬ ਸਰਕਾਰ ਪੂਰਾ ਕਰੇਗੀ, ਉਸ ਵਾਹਦੇ ਨੂੰ ਪੰਜਾਬ ਸਰਕਾਰ ਪੁਰਾ ਕਰਨ ਵਿੱਚ ਹੁਣ ਤੱਕ ਨਾਕਾਮ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਸੂਬਾ ਪ੍ਰਧਾਨ ਵਿਜੇ ਕਾਲੜਾ ਨੇ ਕੇਂਦਰੀ ਮੰਤਰੀ ਨਾਲ ਵੀ ਮੀਟਿੰਗ ਕੀਤੀ ਸੀ ਪ੍ਰੰਤੂ ਭਰੋਸੇ ਦੇ ਬਾਵਜੂਦ ਕੋਈ ਮੰਗ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਸੁਣਵਾਈ ਨਾ ਕੀਤੀ ਤਾਂ ਸੰਘਰਸ ਹੋਰ ਤੇਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਾਇਸੈਂਸ ਰੀਨਿਊ ਕਰਨ ਦੀ ਨੀਤੀ ’ਚ ਕਈ ਤਰੁੱਟੀਆਂ ਹਨ ਜਿਸ ਕਾਰਨ ਆੜ੍ਹਤੀਆਂ ਨੂੰ ਭਾਰੀ ਮੁਸਕਲ ਝੱਲਣੀ ਪੈ ਰਹੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਆੜਤੀਆਂ ਨੂੰ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਹਰਜੀਤ ਸਿੰਘ ਚੀਮਾ ਪ੍ਰਧਾਨ ਬਸੀ ਪਠਾਣਾਂ, ਨਿਰਮਲ ਸਿੰਘ ਜਿਲ੍ਹਾ ਜਨਰਲ ਸਕੱਤਰ, ਰਣਜੀਤ ਸਿੰਘ ਸੋਮਲ ਪ੍ਰਧਾਨ ਕਲੋੜ ਮੰਡੀ, ਅੰਮ੍ਰਿਤ ਪਾਲ ਸਿੰਘ, ਵਿਸ਼ਾਲ ਗੁਪਤਾ, ਹਰਵਿੰਦਰ ਸਿੰਘ ਧਾਲੀਵਾਲ, ਸੁਭਾਸ਼ੂ ਜਿੰਦਲ, ਵਰਿੰਦਰ ਸਿੰਘ ਕਲੌੜ, ਕੁਲਵਿੰਦਰ ਸਿੰਘ, ਕਰਨਵੀਰ ਸਿੰਘ, ਰਜੀਵ ਸਿੰਗਲਾ, ਗੁਰਮੀਤ ਸਿੰਘ ਬਹੇੜ, ਹੇਮ ਰਾਜ ਨੰਦਾ ਅਤੇ ਅਰੁਣ ਕੁਮਾਰ ਆਦਿ ਮੌਜੂਦ ਸਨ।