ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦਾਣਾ ਮੰਡੀ ਸਰਹਿੰਦ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
- ਪੰਜਾਬ
- (Asia/Kolkata)
ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖਰੀਦ ਕੇਂਦਰਾਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗ
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦਾਣਾ ਮੰਡੀ ਸਰਹਿੰਦ 'ਚ ਝੋਨੇ ਦੀ ਸਰਕਾਰੀ ਖਰੀਦ ਗੁਰੂ ਮਹਾਰਾਜ ਦੀ ਅਰਦਾਸ ਕਰਨ ਉਪਰੰਤ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖਰੀਦੀ ਕੀਤੀ ਝੋਨੇ ਦੀ ਫਸਲ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵੱਲੋਂ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਖਾਤਿਆਂ ਵਿੱਚ ਤਕਸੀਮ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਆਮਦ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਵਿਧਾਇਕ ਰਾਏ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਬਿਨ੍ਹਾਂ ਦੇਰੀ ਫਸਲ ਦੀ ਨਾਲੋ ਨਾਲ ਖਰੀਦ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦ ਕਰਕੇ ਸਮਾਂਬੱਧ ਢੰਗ ਨਾਲ ਅਦਾਇਗੀ ਪਾਉਣ ਲਈ ਵਚਨਬੱਧ ਹੈ। ਇਸ ਮੋਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਅਮਰਿੰਦਰ ਮੰਡੋਫਲ, ਦਿਲਪ੍ਰੀਤ ਭੱਟੀ, ਬਲਜੀਤ ਬਧੋਛੀ, ਕੁਲਵਿੰਦਰ ਡੇਰਾ, ਸਤਨਾਮ ਸਿੰਘ ਖਰੌੜਾ, ਜਗਜੀਤ ਰਿਉਣਾ, ਨੰਬਰਦਾਰ ਭੁਪਿੰਦਰ ਸਿੰਘ, ਤਰਸੇਮ ਉੱਪਲ, ਰਜੇਸ਼ ਉੱਪਲ, ਸਤਵੀਰ ਜੱਲਾ, ਸਤੀਸ਼ ਲਟੌਰ, ਸਤਵਿੰਦਰ ਮਲਕਪੁਰ, ਤਹਿਸੀਲਦਾਰ ਵਿਸ਼ਾਲ ਵਰਮਾਂ, ਐਫ ਐਸ ਓ ਕੇਵਲ ਸਿੰਘ ਸਮੇਤ ਹੋਰ ਅਧਿਕਾਰੀ ਹਾਜਰ ਸਨ।
Leave a Reply