Daily Suraj

ਪੰਜਾਬੀ

ਪੰਜਾਬ ਮੁੱਖ ਮੰਤਰੀ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਹੋਏ ਨਤਮਸਤਕ

11 Dec, 2024 05:30 AM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੰਗਲ ਦੇ ਦੋ ਰੋਜ਼ਾ ਦੌਰੇ ‘ਤੇ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਸਮੇਤ ਪਰਿਵਾਰ ਬੀਤੀ ਦੇਰ ਸ਼ਾਮ ਨੰਗਲ ਪਹੁੰਚੇ ਹਨ। ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾਂ ਇੰਤਜਾਮ ਬੀਬੀਐੱਮਬੀ ਦੇ ਸਤਲੁਜ ਸਦਨ ਵਿਸ਼ਰਾਮ ਘਰ ਵਿੱਚ ਕੀਤਾ ਗਿਆ। ਦੱਸ ਦਈਏ ਕਿ ਮੁੱਖ ਮੰਤਰੀ ਮਾਨ ਅੱਜ ਸਮੇਤ ਪਰਿਵਾਰ ਅੱਜ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁਖ ਮੰਤਰੀ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ.ਗੁਰਪ੍ਰੀਤ ਕੌਰ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ।

Latest News