ਨਵਜੰਮੇ ਬੱਚੇ ਦੀ ਦੇਖਭਾਲ ਵਿੱਚ ਪਿਤਾ ਦੀ ਭੂਮਿਕਾ ਅਹਿਮ: ਰਾਘਵ ਚੱਢਾ
- ਪੰਜਾਬ
- (Asia/Kolkata)
ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਇੱਕ ਮਹੱਤਵਪੂਰਨ ਮੁੱਦਾ ਚੁੱਕਦਿਆਂ ਕਿਹਾ ਕਿ ਬੱਚੇ ਦੇ ਜਨਮ ਮੌਕੇ ਪਿਤਾ ਨੂੰ ਵੀ “PATERNITY LEAVE’ ਦਾ ਕਾਨੂੰਨੀ ਅਧਿਕਾਰ ਮਿਲਣਾ ਚਾਹੀਦਾ ਹੈ। ਰਾਜ ਸਭਾ ‘ਚ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਦੋਂ ਇੱਕ ਬੱਚਾ ਪੈਦਾ ਹੁੰਦਾ ਹੈ, ਤਾਂ ਦੋਵਾਂ ਮਾਪਿਆਂ ਨੂੰ ਵਧਾਈ ਦਿੱਤੀ ਜਾਂਦੀ ਹੈ। ਪਰ ਦੇਖਭਾਲ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਇੱਕ ਮਾਂ ‘ਤੇ ਪਾ ਦਿੱਤੀ ਜਾਂਦੀ ਹੈ। ਸਾਡਾ ਸਿਸਟਮ ਵੀ ਸਿਰਫ ਇੱਕ ਮਾਂ ਨੂੰ ਹੀ ਬੱਚੇ ਦੇ ਜਨਮ ਮੌਕੇ ਛੁੱਟੀ ਮਾਨਤਾ ਦਿੰਦਾ ਹੈ। ਪਰ ਦੂਜੇ ਪਾਸੇ ਇਸ ਦੇ ਨਾਲ ਹੀ ਇੱਕ ਪਿਤਾ ਨੂੰ ਵੀ ਆਪਣੇ ਨਵਜੰਮੇ ਬੱਚੇ ਦੀ ਦੇਖਭਾਲ ਕਰਨ ਅਤੇ ਆਪਣੀ ਨੌਕਰੀ ਰੱਖਣ ਵਿੱਚੋਂ ਇੱਕ ਦੀ ਚੋਣ ਨਹੀਂ ਕਰਨੀ ਚਾਹੀਦੀ ਅਤੇ ਇੱਕ ਮਾਂ ਨੂੰ ਵੀ ਆਪਣੇ ਪਤੀ ਦੇ ਸਾਥ ਤੋਂ ਬਿਨਾਂ ਬੱਚੇ ਦੇ ਜਨਮ ਅਤੇ ਰਿਕਵਰੀ ਪੀਰੀਅਡ ਵਿੱਚੋਂ ਨਹੀਂ ਲੰਘਣਾ ਚਾਹੀਦਾ। ਜਣੇਪੇ ਤੋਂ ਤੁਰੰਤ ਬਾਅਦ, ਔਰਤ ਨੂੰ ਆਪਣੇ ਪਤੀ ਦੀ ਮੌਜੂਦਗੀ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ। ਪਤੀ ਦੀ ਆਪਣੀ ਪਤਨੀ ਪ੍ਰਤੀ ਦੇਖਭਾਲ ਦੀ ਜ਼ਿੰਮੇਵਾਰੀ ਵੀ ਓਨੀ ਹੀ ਮਹੱਤਵਪੂਰਨ ਹੈ। ਇਸ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਕਿ ‘PATERNITY LEAVE’ ਨੂੰ ਵੀ ਕਾਨੂੰਨੀ ਅਧਿਕਾਰ ਦਾ ਦਰਜਾ ਦਿੱਤਾ ਜਾਵੇ।
Leave a Reply