ਪਾਕਿਸਤਾਨ ਭੇਜੇ ਜਾਣ ਦੇ ਫ਼ੈਸਲੇ ਦਾ ਸਾਹਮਣਾ ਕਰ ਰਹੇ ਪਰਵਾਰ ਨੂੰ ਰਾਹਤ
- ਰਾਸ਼ਟਰੀ
- 02 May,2025

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੂੰ ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਕੇਂਦਰ ਵਲੋਂ ਜਾਰੀ ਨਿਰਦੇਸ਼ਾਂ ਤੋਂ ਬਾਅਦ ਪਾਕਿਸਤਾਨ ਭੇਜੇ ਜਾਣ ਦੇ ਫ਼ੈਸਲੇ ਦਾ ਸਾਹਮਣਾ ਕਰ ਰਹੇ ਛੇ ਵਿਅਕਤੀਆਂ ਦੇ ਭਾਰਤੀ ਨਾਗਰਿਕਤਾ ਦੇ ਦਾਅਵਿਆਂ ਦੀ ਪੁਸ਼ਟੀ ਕਰਨ ਲਈ ਕਿਹਾ ਹੈ।
ਪਟੀਸ਼ਨਕਰਤਾਵਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਭਾਰਤੀ ਪਾਸਪੋਰਟ ਅਤੇ ਆਧਾਰ ਕਾਰਡ ਹਨ। ਅਦਾਲਤ ਨੇ ਅਧਿਕਾਰੀਆਂ ਨੂੰ ਸਾਰੇ ਦਸਤਾਵੇਜ਼ਾਂ ਅਤੇ ਹੋਰ ਸਬੰਧਤ ਤੱਥਾਂ ਦੀ ਪੁਸ਼ਟੀ ਕਰਨ ਲਈ ਕਿਹਾ ਜੋ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ ਜਾ ਸਕਦੇ ਹਨ।
ਅਦਾਲਤ ਨੇ ਨਿਰਦੇਸ਼ ਦਿਤਾ ਕਿ ਫ਼ੈਸਲਾ ਛੇਤੀ ਤੋਂ ਛੇਤੀ ਲਿਆ ਜਾਵੇ। ਹਾਲਾਂਕਿ, ਕੋਈ ਸਮਾਂ ਸੀਮਾ ਨਿਰਧਾਰਤ ਨਹੀਂ ਕੀਤੀ ਗਈ। ਅਦਾਲਤ ਨੇ ਕਿਹਾ ਕਿ ਜਦੋਂ ਤਕ ਇਸ ਦਾ ਫ਼ੈਸਲਾ ਨਹੀਂ ਲਿਆ ਜਾਂਦਾ, ਪਟੀਸ਼ਨਕਰਤਾਵਾਂ ਵਿਰੁਧ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕੀਤੀ ਜਾਵੇਗੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਉਸ ਦੇ ਹੁਕਮ ਨੂੰ ਇਕ ਉਦਾਹਰਣ ਨਹੀਂ ਮੰਨਿਆ ਜਾਵੇਗਾ।
ਇਨ੍ਹਾਂ ਟਿੱਪਣੀਆਂ ਦੇ ਨਾਲ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐਨ ਕੋਟੀਸ਼ਵਰ ਸਿੰਘ ਦੇ ਡਿਵੀਜ਼ਨ ਬੈਂਚ ਨੇ ਪਟੀਸ਼ਨਰਾਂ ਦੁਆਰਾ ਦੇਸ਼ ਨਿਕਾਲੇ ਦੇ ਡਰੋਂ ਦਾਇਰ ਰਿੱਟ ਪਟੀਸ਼ਨ ਦਾ ਨਿਪਟਾਰਾ ਕਰ ਦਿਤਾ।
#HumanRights #DeportationRelief #RefugeeSupport #ImmigrationNews #PakistanDeportation #FamilyRelief #JusticeForAll
Posted By:

Leave a Reply