Daily Suraj

ਪੰਜਾਬੀ

ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ

10 Nov, 2020 05:30 AM

82 ਨਵੇਂ ਮਰੀਜ਼ ਸਾਹਮਣੇ ਆਏ, 4 ਮਰੀਜ਼ਾਂ ਨੇ ਦਮ ਤੋੜਿਆਲੁਧਿਆਣਾ, 10 ਨਵੰਬਰ (ਸ.ਨ.ਸ) -ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਨਿਰਵਿਘਨ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਇਸ ਦੇ ਨਾਲ ਹੀ ਬਦਕਿਸਮਤੀ ਨਾਲ ਮਰੀਜ਼ਾਂ ਦੀਆਂ ਮੌਤਾਂ ਦਾ ਸਿਲਸਿਲਾ ਵੀ ਮੁੜ ਸ਼ੁਰੂ ਹੋ ਗਿਆ ਹੈ, ਜਿਸ ਕਰਕੇ ਲੋਕਾਂ ਵਿਚ ਇਸ ਮਹਾਂਮਾਰੀ ਨੂੰ ਲੈ ਕੇ ਮੁੜ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ । ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 82 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚ 74 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 8 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।

Latest News