Daily Suraj

ਪੰਜਾਬੀ

ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੁਝ ਸਮੇਂ ’ਚ ਹੋਵੇਗੀ ਸ਼ੁਰੂ

14 Jul, 2025 09:49 PM

ਚੰਡੀਗੜ੍ਹ : ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਤੀਜਾ ਦਿਨ ਹੈ। ਸੰਭਾਵਨਾ ਹੈ ਕਿ ਸਰਕਾਰ ਅੱਜ ਬੇਅਦਬੀ ਨਾਲ ਸੰਬੰਧਿਤ ਕਾਨੂੰਨ ਦਾ ਖਰੜਾ ਪੇਸ਼ ਕਰ ਸਕਦੀ ਹੈ, ਹਾਲਾਂਕਿ ਵਿਧਾਨ ਸਭਾ ਦੇ ਏਜੰਡੇ ਵਿਚ ਇਸ ਦਾ ਕੋਈ ਜ਼ਿਕਰ ਨਹੀਂ ਹੈ। ਸੈਸ਼ਨ ਕੁਝ ਦੇਰ ਬਾਅਦ ਸ਼ੁਰੂ ਹੋਵੇਗਾ ਅਤੇ ਖਾਸ ਗੱਲ ਇਹ ਹੈ ਕਿ ਅੱਜ ਕੋਈ ਪ੍ਰਸ਼ਨ ਕਾਲ ਨਹੀਂ ਹੋਵੇਗਾ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਵਿਸ਼ੇਸ਼ ਸੈਸ਼ਨ ਵਿਚ ਪ੍ਰਸ਼ਨ ਕਾਲ ਸ਼ਾਮਿਲ ਨਹੀਂ ਹੈ। ਸੈਸ਼ਨ ਦੀ ਸ਼ੁਰੂਆਤ ਵਿੱਚ, ਆਜ਼ਾਦ ਵਿਧਾਇਕ ਇੰਦਰ ਪ੍ਰਤਾਪ ਸਿੰਘ ਨੀਵੇਂ ਇਲਾਕਿਆਂ ਵਿਚ ਹੜ੍ਹਾਂ ਦੇ ਖ਼ਤਰੇ ਬਾਰੇ ਧਿਆਨ ਦਿਵਾਓ ਮਤਾ ਲਿਆਉਣਗੇ। ਇਸ ਤੋਂ ਬਾਅਦ, ਪੰਜਾਬ ਰਾਜ ਬੀਜ ਨਿਗਮ ਲਿਮਟਿਡ ਦੀ ਸਾਲ 2017-18 ਤੋਂ 2021-22 ਤੱਕ ਦੀ ਰਿਪੋਰਟ ਅਤੇ ਪੰਜਾਬ ਜਨਤਕ ਖਰੀਦ ਪਾਰਦਰਸ਼ਤਾ ਐਕਟ, 2019 ਦੀ ਧਾਰਾ 63 ਅਧੀਨ ਜ਼ਰੂਰੀ ਆਦੇਸ਼ ਵੀ ਵਿੱਤ ਵਿਭਾਗ ਵਲੋਂ ਪੇਸ਼ ਕੀਤੇ ਜਾ ਸਕਦੇ ਹਨ।

#PunjabAssembly #SpecialSession #VidhanSabha #PunjabPolitics #LegislativeAssembly #PoliticalDebate #BillDiscussion #PunjabNews

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM