ਹੁਣ ਫ਼ਰੀਦਕੋਟ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਹੁਣ ਫ਼ਰੀਦਕੋਟ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਚੰਡੀਗੜ੍ਹ ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਕੋਰਟ ਕੰਪਲੈਕਸਾਂ (Breaking) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਸਵੇਰੇ ਫਿਰੋਜ਼ਪੁਰ ਅਤੇ ਮੋਗਾ ਦੇ ਕੋਰਟ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਪਰ ਹੁਣ ਇਹ ਵੀ ਖਬਰ ਸਾਹਮਣੇ ਆ ਰਹੀ ਹੈ ਕਿ ਫ਼ਰੀਦਕੋਟ ਦੇ ਕੋਰਟ ਕੰਪਲੈਕਸ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਦੀ ਖਬਰ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਫ਼ਰੀਦਕੋਟ ਕੋਰਟ ਕੰਪਲੈਕਸ ਦੀ ਤਲਾਸ਼ੀ ਲਈ ਜਾ ਰਹੀ ਹੈ। ਹਾਲਾਂਕਿ ਕਿ ਕੋਰਟ ਕੰਪਲੈਕਸ ਨੂੰ ਖਾਲੀ ਕਰਨ ਨੂੰ ਲੈ ਕੇ ਕੋਈ ਵੀ ਹੁਕਮ ਜਾਰੀ ਨਹੀਂ ਕੀਤੇ ਗਏ ਹਨ, ਪਰ ਚੈਕਿੰਗ ਅਤੇ ਸਰਚ ਮੁਹਿੰਮ ਜਾਰੀ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਰੋਪੜ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਕੋਰਟ ਕੰਪਲੈਕਸ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਸਰਚ ਮੁਹਿੰਮ ਜਾਰੀ ਹੈ। ਪੁਲਿਸ ਟੀਮਾਂ ਕੋਰਟ ਕੰਪਲੈਕਸਾਂ ਦੀ ਜਾਂਚ ਕਰ ਰਹੀਆਂ ਹਨ। ਹਰ ਸ਼ੱਕੀ ਗਤੀਵਿਧੀ ‘ਤੇ ਪੁਲਿਸ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕੋਰਟ ਕੰਪਲੈਕਸ ਫਰੀਦਕੋਟ, ਫਿਰੋਜ਼ਪੁਰ ਅਤੇ ਮੋਗਾ ‘ਚ ਪੁਲਿਸ ਵੱਲੋਂ ਡੋਗ ਸਕੁਆਇਡ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਿਅਕਤੀ ਦੁਆਰਾ ਈਮੇਲਾਂ ਭੇਜ ਕੇ ਇਹ ਧਮਕੀ (Breaking) ਦਿੱਤੀ ਗਈ ਹੈ ਕਿ ਫ਼ਰੀਦਕੋਟ, ਫਿਰੋਜ਼ਪੁਰ, ਰੋਪੜ ਅਤੇ ਮੋਗਾ ਕੋਰਟ ਕੰਪਲੈਕਸਾਂ ਨੂੰ ਆਰਡੀਐਕਸ ਨਾਲ ਉਡਾ ਦਿੱਤਾ ਜਾਵੇਗਾ। ਪੁਲਿਸ ਇਸ ਈਮੇਲਾਂ ਦੀ ਜਾਂਚ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਈਮੇਲ ਕਿਸ ਨੇ ਭੇਜੀ ਹੈ।