‘ਆਪ’ ਵਲੋਂ ਭਾਜਪਾ ਨੇਤਾ ਤਰੁਣ ਚੁੱਘ ਦੇ ਘਰ ਅੱਗੇ ਧਰਨਾ
- ਪੰਜਾਬ
- 01 May,2025

ਅੰਮ੍ਰਿਤਸਰ : ਪੰਜਾਬ ਦੇ ਪਾਣੀਆਂ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਵਲੋਂ ਭਾਜਪਾ ਨੇਤਾ ਸ੍ਰੀ ਤਰੁਣ ਚੁੱਘ ਦੇ ਘਰ ਦੇ ਬਾਹਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ । ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਆਦਿ ਆਗੂ ਹਾਜ਼ਰ ਸਨ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦਾ ਫੈਸਲਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸਿਰਫ਼ ਸੰਕੇਤਕ ਧਰਨਾ ਹੈ, ਅਗਲੇ ਦਿਨਾਂ ਵਿਚ ਤਿੱਖਾ ਵਿਰੋਧ ਕਾਨੂੰਨੀ ਲੜਾਈ ਲੜਕੇ ਅਤੇ ਸੜਕਾਂ ’ਤੇ ਉਤਰ ਕੇ ਵੀ ਕੀਤਾ ਜਾਵੇਗਾ।
#AAPProtest #TarunChugh #BJPVsAAP #PoliticalProtest #ChandigarhNews #AamAadmiParty #DemocracyInAction #PunjabPolitics
Posted By:

Leave a Reply