ਪੰਜਾਬ ਸਰਕਾਰ ਨੇ ਐੱਸ.ਐੱਸ.ਸੀ. (ਜੀ.ਡੀ) ਭਰਤੀ ਲਈ ਮੁਫਤ ਟ੍ਰੇਨਿੰਗ ਕੈਂਪ ਦਾ ਐਲਾਨ ਕੀਤਾ
ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਐੱਸ.ਸੀ. (ਜੀ.ਡੀ) ਵੱਲੋਂ 25487 ਪੋਸਟਾ (ਮੇਲ ਅਤੇ ਫੀਮੇਲ) ਕੱਢੀਆਂ ਗਈਆਂ ਹਨ । ਇਹਨਾਂ ਪੋਸਟਾ ਲਈ 31 ਦਸੰਬਰ 2025 ਤੱਕ ਵੈੱਬਸਾਈਟ https://ssc.gov.in ਤੇ ਆਨ-ਲਾਈਨ ਅਪਲਾਈ ਕੀਤਾ ਜਾ ਸਕਦਾ ਹੈ ।
ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ - ਲੰਬੀ ਰੋਡ) ਵੱਲੋਂ ਜਿਲ੍ਹਾ ਫਾਜਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਦੇ ਯੁਵਕਾਂ ਲਈ ਐੱਸ.ਐੱਸ.ਸੀ. (ਜੀ.ਡੀ.) ਦੇ ਲਿਖਤੀ ਪੇਪਰ ਦੀ ਅਤੇ ਫਿਜੀਕਲ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ । ਉਕਤ ਜਿਲਿਆਂ ਦੇ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਆਨ-ਲਾਈਨ ਅਪਲਾਈ ਕਰਕੇ ਦਸਤਾਵੇਜ ਜਿਵੇ ਕਿ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ,ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ, ਸਮੇਤ ਬਾਦਲ – ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਸੀ-ਪਾਈਟ ਕੈਂਪ ਵਿੱਚ ਨਿੱਜੀ ਤੌਰ ਤੇ ਮਿਤੀ 22 ਦਸੰਬਰ 2025 ਨੂੰ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ
ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 94641-52013, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ ।
Posted By: Daily Suraj Bureau