ਜੀ.ਆਰ.ਪੀ. ਸੰਗਰੂਰ ਵੱਲੋਂ ਚੋਰੀਸ਼ੁਦਾ ਮੋਬਾਈਲ ਫੋਨਾਂ ਸਮੇਤ ਇੱਕ ਵਿਅਕਤੀ ਕਾਬੂ

ਜੀ.ਆਰ.ਪੀ. ਸੰਗਰੂਰ ਵੱਲੋਂ ਚੋਰੀਸ਼ੁਦਾ ਮੋਬਾਈਲ ਫੋਨਾਂ ਸਮੇਤ ਇੱਕ ਵਿਅਕਤੀ ਕਾਬੂ

(ਜਗਸੀਰ ਸਿੰਘ) - ਜੀ.ਆਰ.ਪੀ. ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਚੋਰੀਸ਼ੁਦਾ ਦੋ ਮੋਬਾਈਲ ਫੋਨਾਂ ਸਮੇਤ ਕਾਬੂ ਕੀਤਾ ਗਿਆ ਹੈ।6 ਅਕਤੂਬਰ ਨੂੰ ਸਹਾਇਕ ਥਾਣੇਦਾਰ ਜਗਦੇਵ ਸਿੰਘ 392/ਜੀ.ਆਰ.ਪੀ., ਚੌਕੀ ਜੀ.ਆਰ.ਪੀ. ਧੂਰੀ ਵੱਲੋਂ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਧੂਰੀ ਵਿਖੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ। ਪੁੱਛਗਿੱਛ ਦੌਰਾਨ ਕਾਬੂ ਕੀਤੇ ਵਿਅਕਤੀ ਦੀ ਪਛਾਣ ਗੱਗੂ ਸਿੰਘ ਉਰਫ਼ ਵਿਕਰਮ ਪੁੱਤਰ ਮਾਲਟਾ ਸਿੰਘ, ਵਾਸੀ ਫ਼ੌਜੀ ਬਸਤੀ, ਰਾਏਕੋਟ ਰੋਡ, ਬਰਨਾਲਾ, ਜ਼ਿਲ੍ਹਾ ਬਰਨਾਲਾ ਵਜੋਂ ਹੋਈ। ਉਸ ਦੇ ਕਬਜ਼ੇ ਵਿੱਚੋਂ ਦੋ ਚੋਰੀਸ਼ੁਦਾ ਮੋਬਾਈਲ ਫੋਨ ਬਰਾਮਦ ਹੋਏ, ਜਿਨ੍ਹਾਂ ਵਿੱਚ ਇੱਕ ਵੀਵੋ ਅਤੇ ਇੱਕ ਓਪੋ ਮੋਬਾਈਲ ਫੋਨ ਸ਼ਾਮਲ ਹੈ। ਇਸ ਸਬੰਧੀ ਮੁਕੱਦਮਾ ਨੰਬਰ 42, ਮਿਤੀ 6 ਅਕਤੂਬਰ, 2026, ਧਾਰਾ 317(2), ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.), ਥਾਣਾ ਜੀ.ਆਰ.ਪੀ. ਸੰਗਰੂਰ ਵਿਖੇ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਦੇ ਸਬੰਧ ਵਿੱਚ ਉਨ੍ਹਾਂ ਦੇ ਅਸਲ ਮਾਲਕਾਂ ਦੀ ਪਛਾਣ ਕਰਨ ਅਤੇ ਹੋਰ ਤੱਥਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ।