ਅਕਾਲੀ ਆਗੂ ਸੁਖਬੀਰ ਬਾਦਲ ਨੇ ਨਾਭਾ ਜੇਲ੍ਹ ‘ਚ ਮਜੀਠੀਆ ਨਾਲ ਕੀਤੀ ਭੇਟ

ਅਕਾਲੀ ਆਗੂ ਸੁਖਬੀਰ ਬਾਦਲ ਨੇ ਨਾਭਾ ਜੇਲ੍ਹ ‘ਚ ਮਜੀਠੀਆ ਨਾਲ ਕੀਤੀ ਭੇਟ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Punjab) ਨੇ ਅੱਜ ਨਾਭਾ ਦੀ ਨਵੀਂ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਨਾਭਾ ਜੇਲ ’ਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕਰੀਬ ਅੱਧਾ ਘੰਟਾ ਬਿਕਰਮ ਸਿੰਘ ਮਜੀਠੀਆ ਨਾਲ ਗੱਲਬਾਤ ਕੀਤੀ। ਮੁਲਾਕਾਤ ਪਿੱਛੋਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਬਿਕਰਮ ਮਜੀਠੀਆ ਨੂੰ ਮਿਲ ਕੇ ਆਇਆ ਹਾਂ, ਉਹ ਬਿਲਕੁਲ ਤੰਦਰੁਸਤ ਅਤੇ ਚੜ੍ਹਦੀ ਕਲਾ ’ਚ ਹਨ।

 ਜ਼ਿਕਰਯੋਗ ਹੈ ਕਿ 25 ਜੂਨ 2025 ਨੂੰ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਉਦੋਂ ਤੋਂ ਹੀ ਮਜੀਠੀਆ ਨਾਭਾ ਜੇਲ੍ਹ ਵਿੱਚ ਬੰਦ ਹੈ।