Daily Suraj

ਪੰਜਾਬੀ

ਐਡਵੋਕੇਟ ਧਾਮੀ ਨੇ ਸਾਬਕਾ ਮੈਂਬਰ ਬੀਬੀ ਮਨਜੀਤ ਕੌਰ ਚੜੇਵਾਨ ਦੇ ਅਕਾਲ ਚਲਾਣਾ 'ਤੇ ਕੀਤਾ ਦੁੱਖ ਪ੍ਰਗਟ

30 Jan, 2025 05:30 AM

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੈਂਬਰ ਬੀਬੀ ਮਨਜੀਤ ਕੌਰ ਚੜੇਵਾਨ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬੀ ਮਨਜੀਤ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜ ਕੀਤੇ। ਉਨ੍ਹਾਂ ਦਾ ਅਕਾਲ ਚਲਾਣਾ ਪਰਿਵਾਰ ਤੇ ਸਨੇਹੀਆਂ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਬੀ ਮਨਜੀਤ ਕੌਰ ਚੜੇਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬੀਬੀ ਮਨਜੀਤ ਕੌਰ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿੱਤ ਅਰਦਾਸ ਕੀਤੀ। 

Posted By: Daily Suraj Bureau

Latest News