Daily Suraj

ਪੰਜਾਬੀ

ਬਿਕਰਮ ਮਜੀਠੀਆ ਫਿਲਹਾਲ ਰਹਿਣਗੇ ਜੇਲ੍ਹ, ਜ਼ੂਡੀਸ਼ੀਅਲ ਹਿਰਾਸਤ ਵਧੀ

04 Oct, 2025 09:41 PM

ਮੋਹਾਲੀ,– ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਗ੍ਰਿਫਤਾਰ (Breaking News) ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ ਫੇਰ ਵਾਧਾ ਕਰ ਦਿੱਤਾ ਗਿਆ ਹੈ। ਅਦਾਲਤ ਨੇ ਮਜੀਠੀਆ ਦੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਨਿਆਂਇਕ ਹਿਰਾਸਤ ‘ਚ 18 ਅਕਤੂਬਰ ਤੱਕ ਵਾਧਾ ਕਰ ਦਿੱਤਾ ਹੈ। ਅੱਜ ਬਿਕਰਮ ਮਜੀਠੀਆ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ੀ ਪਈ ਸੀ।


ਦੱਸ ਦਈਏ ਕਿ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਬਿਕਰਮ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹਨ। ਮਜੀਠੀਆ ਨੂੰ ਜੂਨ 2025 ਵਿਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਉਨ੍ਹਾਂ ਨੇ ਸ਼ੈੱਲ ਕੰਪਨੀਆਂ ਅਤੇ ਬੇਨਾਮੀ ਲੈਣ-ਦੇਣ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਈ। ਜਾਂਚ ਏਜੰਸੀਆਂ ਨੇ ਇਸ ਮਾਮਲੇ ਵਿੱਚ ਲਗਭਗ 40,000 ਪੰਨਿਆਂ ਦੀ ਚਾਰਜਸ਼ੀਟ ਦਰਜ ਕੀਤੀ ਹੈ ਅਤੇ 200 ਤੋਂ ਵੱਧ ਗਵਾਹਾਂ ਦੇ ਬਿਆਨ ਦਰਜ ਕੀਤੇ ਹਨ। ਮਜੀਠੀਆ ਗ੍ਰਿਫਤਾਰੀ ਤੋਂ ਬਾਅਦ ਹੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਇਸ ਵੇਲੇ ਨਾਭਾ ਜੇਲ੍ਹ ਅੰਦਰ ਬੰਦ ਹਨ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM