Daily Suraj

ਪੰਜਾਬੀ

Punjab ਭਾਜਪਾ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

02 Jan, 2026 05:32 PM

ਚੰਡੀਗੜ੍ਹ , ਪੰਜਾਬ ਭਾਜਪਾ ਦੇ ਇਕ ਵਫ਼ਦ ਨੇ ਅੱਜ ਚੰਡੀਗੜ੍ਹ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਰਾਜਪਾਲ ਨੂੰ ਇਕ ਮੰਗ ਪੱਤਰ ਵੀ ਸੌਂਪਿਆ। ਇਸ ਤੋਂ ਇਲਾਵਾ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਵਫ਼ਦ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਹਦਬੰਦੀ ਨੂੰ ਲੈ ਕੇ ਰਾਜਪਾਲ ਨੂੰ ਇੱਕ ਮੰਗ ਪੱਤਰ ਸੌਂਪਿਆ। ਭਾਜਪਾ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਪੂਰੇ ਸੂਬੇ ਵਿੱਚ ਵਾਰਡਬੰਦੀ ਦਾ ਕੰਮ ਮਨਮਾਨੇ, ਜਲਦਬਾਜ਼ੀ ਅਤੇ ਗੈਰ-ਕਾਨੂੰਨੀ ਢੰਗ ਨਾਲ ਕਰ ਰਹੀ ਹੈ, ਜਿਸ ਕਾਰਨ ਆਮ ਲੋਕਾਂ ਵਿੱਚ ਭੰਬਲਭੂਸਾ, ਮੁਸੀਬਤ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਹੋ ਗਿਆ ਹੈ। ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਮਨੋਜਰੰਜਨ ਕਾਲੀਆ, ਵਿਨੀਤ ਜੋਸ਼ੀ, ਕੇਵਲ ਸਿੰਘ ਢਿੱਲੋਂ ਅਤੇ ਪਰਮਿੰਦਰ ਸਿੰਘ ਬਰਾੜ ਆਦਿ ਨੇ ਇਸ ਸਬੰਧ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਵਾਰਡਬੰਦੀ ਪ੍ਰਕਿਰਿਆ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ।

Latest News