ਕਾਂਗਰਸ ਪਾਰਟੀ ਨੇ ਘੁਟੀਡ ਵਿਚ ਮਨਰੇਗਾ ਬਚਾਓ ਸੰਗਰਾਮ ਤਹਿਤ ਕੀਤੀ ਰੈਲੀ

ਕਾਂਗਰਸ ਪਾਰਟੀ ਨੇ ਘੁਟੀਡ ਵਿਚ ਮਨਰੇਗਾ ਬਚਾਓ ਸੰਗਰਾਮ ਤਹਿਤ ਕੀਤੀ ਰੈਲੀ

ਵਿਧਾਇਕ ਪਰਗਟ ਸਿੰਘ, ਸਾਬਕਾ ਮੰਤਰੀ ਰਣਦੀਪ ਮੰਤਰੀ ਨਾਭਾ ਅਤੇ ਰੁਪਿੰਦਰ ਸਿੰਘ ਰਾਜਾ ਨੇ ਕੀਤੀ ਸਿਰਕਤ ਅਮਲੋਹ ( ਮੁਖ਼ਤਿਆਰ ਸਿੰਘ)ਕਾਂਗਰਸ ਪਾਰਟੀ ਹਲਕਾ ਅਮਲੋਹ ਵੱਲੋਂ ਪਿੰਡ ਘੁਟੀਡ ਵਿਖੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ‘ਮਨਰੇਗਾ ਬਚਾਓ’ ਸੰਗਰਾਮ ਤਹਿਤ ਇਕ ਪ੍ਰਭਾਵਸ਼ਾਲੀ ਰੈਲੀ ਕੀਤੀ ਗਈ ਜਿਸ ਵਿਚ ਪਾਰਟੀ ਦੇ ਵਿਧਾਇਕ ਓਲਪੀਅਨ ਪ੍ਰਗਟ ਸਿੰਘ ਅਤੇ ਹਲਕਾ ਸਮਰਾਲਾ ਦੇ ਇੰਚਾਰਜ਼ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਵਿਸੇਸ ਤੌਰ ‘ਤੇ ਸਿਰਕਤ ਕੀਤੀ। ਇਸ ਤੋਂ ਪਹਿਲਾ ਗਣਤੰਤਰ ਦਿਵਸ ਨੂੰ ਮੁੱਖ ਰੱਖ ਕੇ ਝੰਡਾ ਲਹਿਰਾਉਂਣ ਦੀ ਰਸਮ ਵੀ ਅਦਾ ਕੀਤੀ ਗਈ। ਬੁਲਾਰਿਆਂ ਨੇ ਜਿਥੇ ਗਣਤੰਤਰ ਦਿਵਸ ਦੀ ਵਧਾਈ ਦਿਤੀ ਉਥੇ ਲੋਕਾਂ ਨੂੰ ਕੇਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨਿਤੀਆਂ ਤੋਂ ਜਾਣੂੰ ਕਰਵਾਇਆ। ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਤੇ ਡਾਕੇ ਮਾਰਨ ਦਾ ਦੋਸ ਲਾਉਂਦੇ ਹੋਏ ਲੋਕਾਂ ਨੂੰ ਇਸ ਦੇ ਖਿਲਾਫ਼ ਕਾਂਗਰਸ ਪਾਰਟੀ ਵਲੋਂ ਸੁਰੂ ਕੀਤੇ ਸੰਘਰਸ ਵਿਚ ਸਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਬਲਾਕ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ, ਸਬਕਾ ਚੇਅਰਮੈਨ ਜਸਮੀਤ ਸਿੰਘ ਰਾਜਾ, ਗੁਰਪ੍ਰੀਤ ਸਿੰਘ ਗਰੇਵਾਲ, ਗੁਰਮੁੱਖ ਸਿੰਘ ਨਰੈਣਗੜ੍ਹ, ਡਾ. ਸਵਤੰਤਰ ਕਰਕਰਾ, ਰਾਜਵਿੰਦਰ ਸਿੰਘ ਰਾਜੂ, ਹਰਪ੍ਰੀਤ ਸਿੰਘ ਗੁਰਧਨਪੁਰ, ਰਾਜਿੰਦਰ ਸਿੰਘ ਬਿੱਟੂ, ਗੁਰਮੀਤ ਸਿੰਘ ਟਿੱਬੀ, ਬਿੱਕਰ ਸਿੰਘ ਦੀਵਾ, ਹਰਜਿੰਦਰ ਸਿੰਘ ਟਿੰਕਾ, ਜਗਵਿੰਦਰ ਸਿੰਘ ਰਹਿਲ, ਰਣਜੀਤ ਸਿੰਘ ਅੰਬੇਮਾਜਰਾ, ਜਗਦੀਸ ਦੀਸ਼ਾ ਸੌਟੀ, ਗੁਰਜੀਤ ਤੰਗਰਾਲਾ, ਰਾਕੇਸ਼ ਕੁਮਾਰ ਗੋਗੀ, ਸ਼ਿਵ ਕੁਮਾਰ ਗਰਗ, ਹੈਪੀ ਸੂਦ, ਭੂਸਣ ਸ਼ਰਮਾ, ਸ਼ਸ਼ੀ ਸ਼ਰਮਾ, ਮਹਿੰਦਰ ਪਜਨੀ, ਬਲਵੀਰ ਸਿੰਘ ਮਿੰਟੂ, ਐਡਵੋਕੇਟ ਯਾਦਵਿੰਦਰਪਾਲ ਸਿੰਘ, ਕੌਂਸਲਰ ਕੁਲਵਿੰਦਰ ਸਿੰਘ, ਰੂਪ ਸਿੰਘ, ਪੰਮੀ ਜਿੰਦਲ, ਰਿਟ. ਤਹਿਸੀਲਦਾਰ ਕੁਲਭੂਸ਼ਣ ਸ਼ਰਮਾ, ਬਾਰ ਐਸੋਸੀਏਸਨ ਦੇ ਸਾਬਕਾ ਪ੍ਰਧਾਨ ਜਤਿੰਦਰ ਕਰਕਰਾ, ਲਾਲ ਚੰਦ ਕਾਲਾ, ਗੁਰਬਚਨ ਕਾਹਨਪੁਰਾ, ਲਵਪ੍ਰੀਤ ਕਾਹਨਪੁਰਾ, ਰਾਜਵਿੰਦਰ ਸਿੰਘ ਘੁਟੀਡ, ਹਰਚੰਦ ਸਿੰਘ ਸਮਸ਼ਪੁਰ, ਗੰਗਾ ਪੁਰੀ ਅਮਲੋਹ, ਜਗਤਾਰ ਸਿੰਘ ਤੰਗਰਾਲਾ, ਜੱਗੀ ਵੜੈਚਾਂ, ਗੁਰਚਰਨ ਤੰਦਾ ਬੱਧਾ, ਸ਼ਮਸ਼ੇਰ ਅੰਨੀਆਂ, ਸੁੱਖਾ ਖੁੰਮਣਾ, ਬਲਜੀਤ ਮਰਾਰੜੂ, ਪਰਮਜੀਤ ਕਾਲਾ, ਰਣਜੀਤ ਕੋਟਲੀ ਅਤੇ ਪੀਏ ਮਨਪ੍ਰੀਤ ਸਿੰਘ ਮਿੰਟਾ ਆਦਿ ਹਾਜ਼ਰ ਸਨ।