Daily Suraj

ਪੰਜਾਬੀ

RBI ਦੀ ਨੀਤੀਕਤ ਕਟੌਤੀ ਨਾਲ ਬਜ਼ਾਰ 'ਚ ਆਇਆ ਉਤਸ਼ਾਹ

09 Jun, 2025 11:41 PM

ਮੁੰਬਈ : ਰਿਜ਼ਰਵ ਬੈਂਕ ਨੀਤੀਗਤ ਵਿਆਜ਼ ਦਰ ਵਿਚ ਕਟੌਤੀ ਤੋਂ ਬਾਅਦ ਆਲਮੀ ਬਾਜ਼ਾਰਾਂ ਵਿੱਚ ਤੇਜ਼ੀ ਅਤੇ ਨਿਵੇਸ਼ਕਾਂ ਦੀ ਉਤਸ਼ਾਹੀ ਭਾਵਨਾ ਨੂੰ ਦੇਖਦੇ ਹੋਏ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਇਕੁਇਟੀ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਦਰਜ਼ ਕੀਤੀ ਗਈ। ਸ਼ੁਰੂਆਤੀ ਕਾਰੋਬਾਰ ਵਿੱਚ 30-ਸ਼ੇਅਰਾਂ ਵਾਲਾ BSE ਸੈਂਸੈਕਸ 480.01 ਅੰਕ ਵਧ ਕੇ 82,669 ’ਤੇ ਪਹੁੰਚ ਗਿਆ। 50-ਸ਼ੇਅਰਾਂ ਵਾਲਾ NSE ਨਿਫਟੀ 157.05 ਅੰਕ ਵਧ ਕੇ 25,160.10 ’ਤੇ ਪਹੁੰਚ ਗਿਆ।

ਸੈਂਸੈਕਸ ਫਰਮਾਂ ਵਿੱਚੋਂ ਕੋਟਕ ਮਹਿੰਦਰਾ ਬੈਂਕ, ਟਾਟਾ ਮੋਟਰਜ਼, ਐਕਸਿਸ ਬੈਂਕ, ਮਾਰੂਤੀ, ਇਨਫੋਸਿਸ, ਐੱਚਸੀਐੱਲ ਟੈੱਕ, ਟੈੱਕ ਮਹਿੰਦਰਾ ਅਤੇ ਬਜਾਜ ਫਾਈਨੈਂਸ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲੇ ਸਨ। ਹਾਲਾਂਕਿ ਭਾਰਤੀ ਏਅਰਟੈੱਲ, ਈਟਰਨਲ, ICICI ਬੈਂਕ, ਅਡਾਨੀ ਪੋਰਟਸ ਅਤੇ ਟਾਟਾ ਸਟੀਲ ਪਿੱਛੇ ਰਹੇ। ਏਸ਼ੀਆਈ ਬਾਜ਼ਾਰਾਂ ਵਿੱਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ 225 ਸੂਚਕਾਂਕ, ਸ਼ੰਘਾਈ ਦਾ ਐੱਸਐੱਸਈ ਕੰਪੋਜ਼ਿਟ ਸੂਚਕਾਂਕ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਸਕਾਰਾਤਮਕ ਖੇਤਰ ਵਿੱਚ ਕਾਰੋਬਾਰ ਕਰ ਰਹੇ ਸਨ।

ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਰੁਪੱਈਆ ਅਮਰੀਕੀ ਡਾਲਰ ਦੇ ਮੁਕਾਬਲੇ 4 ਪੈਸੇ ਡਿੱਗ ਕੇ 85.72 ’ਤੇ ਆ ਗਿਆ।

#RBI #RepoRateCut #IndianStockMarket #Sensex #Nifty #MarketRally #InvestorConfidence #MonetaryPolicy #IndianEconomy #RBINews

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM