ਮਜ਼ਦੂਰ ਆਗੂ ਮੁਕੇਸ਼ ਮਲੌਦ ਦੀ ਗਿਰਫਤਾਰੀ ਖਿਲਾਫ ਜਥੇਬੰਦੀਆਂ ਦੇ ਵਫਦ ਨੇ ਐਸਐਸਪੀ ਨੂੰ ਮਿਲ ਕੇ ਪ੍ਰਗਟਾਇਆ ਰੋਸ
- ਸੰਗਰੂਰ
- (Asia/Kolkata)
ਸੰਗਰੂਰ (ਜਗਸੀਰ ਸਿੰਘ)-
ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਜਦੋਂ ਮਹਾਰਾਸ਼ਟਰ ਵਿੱਚ ਇੱਕ ਪ੍ਰੋਗਰਾਮ ਵਿੱਚ ਸਮੂਲੀਅਤ ਕਰਕੇ ਵਾਪਸ ਪੰਜਾਬ ਆ ਰਹੇ ਸਨ ਤਾਂ ਦਿੱਲੀ ਰੇਲਵੇ ਸਟੇਸ਼ਨ ਤੋਂ ਸੰਗਰੂਰ ਪੁਲਿਸ ਵੱਲੋਂ ਉਹਨਾਂ ਨੂੰ ਗਿਰਫਤਾਰ ਕਰ ਲਿਆ ਗਿਆ ਜਿਸ ਦੇ ਰੋਸ ਵਜੋਂ ਅੱਜ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਇਕ ਵੱਡੇ ਵਫਦ ਨੇ ਐਸਐਸਪੀ ਸੰਗਰੂਰ ਨੂੰ ਮਿਲ ਕੇ ਇਸ ਗਿਰਫਤਾਰੀ ਖ਼ਿਲਾਫ਼ ਰੋਸ ਪ੍ਰਗਟ ਕੀਤਾ ਤੇ ਮਜਦੂਰ ਆਗੂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ। ਉਸਤੋਂ ਬਾਅਦ ਐਸ ਐਸ ਪੀ ਦਫ਼ਤਰ ਤੋਂ ਜਿਲਾ ਪ੍ਰਬੰਧਕੀ ਕੰਪਲੈਕਸ ਤੱਕ ਪੰਜਾਬ ਸਰਕਾਰ ਅਤੇ ਸੰਗਰੂਰ ਦੇ ਪੁਲਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ਼ ਮਾਰਚ ਕੀਤਾ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ,ਭੁਪਿੰਦਰ ਸਿੰਘ ਲੌਂਗੋਵਾਲ,ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਸਕੱਤਰ ਗੁਰਵਿੰਦਰ ਸਿੰਘ ਬੌੜਾਂ ਨੇ ਦੱਸਿਆ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਪੰਜਾਬ ਪੁਲਿਸ ਦੀ ਸਪੈਸ਼ਲ ਸਕਿਉਰਿਟੀ ਬਰਾਂਚ ਵੱਲੋਂ ਨਿਜ਼ਾਮੂਦੀਨ ਰੇਲਵੇ ਸਟੇਸ਼ਨ ਦਿੱਲੀ ਤੋਂ ਅੱਜ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਸ ਦੀ ਵੱਖ-ਵੱਖ ਜਥੇਬੰਦੀਆਂ ਨੇ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਨਰੇਗਾ ਦੇ ਮਸਲੇ ਨੂੰ ਲੈ ਕੇ ਵਿਸ਼ੇਸ਼ ਇਜਲਾਸ ਕਰਕੇ ਮਜ਼ਦੂਰਾਂ ਦੇ ਪੱਖੀ ਹੋਣ ਦਾ ਡਰਾਮਾ ਕਰ ਰਹੀ ਹੈ ਅਤੇ ਮਗਰਮੱਛੀ ਹੰਝੂ ਵਹਾ ਰਹੀ ਹੈ ਅਤੇ ਦੂਸਰੇ ਪਾਸੇ ਮਜ਼ਦੂਰਾਂ ਦੇ ਹੱਕਾਂ ਦੀ ਗੱਲ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਸੁੱਟ ਰਹੀ ਹੈ। ਇਸ ਤੋਂ ਪੰਜਾਬ ਸਰਕਾਰ ਦਾ ਦਲਿਤ ਅਤੇ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ। ਉਹਨਾਂ ਦੱਸਿਆ ਕਿ ਜੇਕਰ ਮੁਕੇਸ਼ ਮਲੌਦ ਨੂੰ ਤੁਰੰਤ ਰਿਹਾਅ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਵੱਲੋਂ ਜੋਰਦਾਰ ਸੰਘਰਸ਼ ਕੀਤਾ ਜਾਵੇਗਾ ।ਇਸ ਵਫ਼ਦ ਵਿੱਚ ਬੀਕੇਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਘਾਬਦਾਂ,ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਬੀਰ ਸਿੰਘ ਲੌਂਗੋਵਾਲ,ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਅਤੇ ਮੇਘਰਾਜ, ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਆਗੂ ਕਰਮਜੀਤ ਸਿੰਘ,ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਹਰਮੇਲ ਸਿੰਘ ਮਹਿਰੋਕ,ਇਸਤਰੀ ਜਾਗ੍ਰਤੀ ਮੰਚ ਤੋਂ ਅਮਨ ਦਿਓਲ,ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਸੁਖਦੀਪ ਹਥਨ ਅਤੇ ਜ਼ਿਲ੍ਹਾ ਪ੍ਰਧਾਨ ਰਾਮਵੀਰ ਸਿੰਘ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਆਗੂ ਜੁਗਰਾਜ ਸਿੰਘ ਟੱਲੇਵਾਲ,ਬਹਾਲ ਸਿੰਘ ਬੇਨੜਾ,ਸਰਬ ਭਾਰਤ ਨੌਜਵਾਨ ਸਭਾ ਦੇ ਆਗੂ ਨਵਜੀਤ ਸਿੰਘ,ਨੌਜਵਾਨ ਭਾਰਤ ਸਭਾ ਦੇ ਆਗੂ ਅੰਮ੍ਰਿਤ ਸਿੰਘ ਗੋਸਲਾ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਬਰਨਾਲਾ,ਕਿਸਾਨ ਆਗੂ ਦਰਸ਼ਨ ਸਿੰਘ ਕੁੰਨਰਾਂ,ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਆਗੂ ਮਾਸਟਰ ਬਲਵੀਰ ਚੰਦ ਲੌਂਗੋਵਾਲ,ਤਰਕਸ਼ੀਲ ਸੋਸਾਇਟੀ ਪੰਜਾਬ ਦੇ ਆਗੂ ਜੁਝਾਰ ਸਿੰਘ ਲੌਂਗੋਵਾਲ,ਜਮਹੂਰੀ ਅਧਿਕਾਰ ਸਭਾ ਦੇ ਜ਼ਿਲਾ ਸਕੱਤਰ ਕੁਲਦੀਪ ਸਿੰਘ,ਸਹਾਇਕ ਸਕੱਤਰ ਬਸੇਸਰ ਰਾਮ, ਮਜ਼ਦੂਰ ਆਗੂ ਜਸਵੀਰ ਕੌਰ ਹੇਡੀਕੇ,ਗੁਰਚਰਨ ਸਿੰਘ ਘਰਾਚੋਂ,ਗੁਰਦਾਸ ਸਿੰਘ ਜਲੂਰ ਅਤੇ ਚਰਨਾ ਸਿੰਘ ਬਾਲਦ ਹਾਜ਼ਰ ਸਨ।
Leave a Reply