Daily Suraj

ਪੰਜਾਬੀ

ਇਜ਼ਰਾਈਲੀ ਹਮਲੇ ਵਿੱਚ ਦੋ ਕਸ਼ਮੀਰੀ ਵਿਦਿਆਰਥੀ ਈਰਾਨ ਵਿੱਚ ਜ਼ਖਮੀ

16 Jun, 2025 09:33 PM

ਈਰਾਨ : ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੇ ਤਣਾਅ (Israel Iran Tension) ਨੇ ਇੱਕ ਵਾਰ ਫਿਰ ਵਿਸ਼ਵ ਪੱਧਰ 'ਤੇ ਸੁਰਖੀਆਂ ਬਟੋਰੀਆਂ ਹਨ। ਹੁਣ ਆਮ ਲੋਕ ਵੀ ਇਸ ਟਕਰਾਅ ਦੀ ਲਪੇਟ ਵਿੱਚ ਆ ਗਏ ਹਨ। ਇਹ ਵਿਦੇਸ਼ੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ।

ਬੀਤੀ ਰਾਤ ਤਹਿਰਾਨ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬਣਾਏ ਗਏ ਮੁੰਡਿਆਂ ਦੇ ਹੋਸਟਲ ਨੇੜੇ ਹਮਲਾ ਹੋਇਆ। ਇਸ ਹਮਲੇ ਵਿੱਚ ਦੋ ਭਾਰਤੀ ਵਿਦਿਆਰਥੀ ਜ਼ਖ਼ਮੀ ਹੋ ਗਏ। ਇਹ ਦੋਵੇਂ ਵਿਦਿਆਰਥੀ ਜੰਮੂ-ਕਸ਼ਮੀਰ ਦੇ ਹਨ।

ਹਾਲਾਂਕਿ, ਦੋਵਾਂ ਵਿਦਿਆਰਥੀਆਂ ਦੀ ਹਾਲਤ ਹੁਣ ਸਥਿਰ ਹੈ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਰਾਮਸਰ ਤਬਦੀਲ ਕਰ ਦਿੱਤਾ ਹੈ। ਇਸ ਘਟਨਾ ਨੇ ਈਰਾਨ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਸਥਾਨਕ ਪ੍ਰਸ਼ਾਸਨ ਅਤੇ ਭਾਰਤੀ ਦੂਤਾਵਾਸ ਮਾਮਲੇ ਦੀ ਜਾਂਚ ਕਰ ਰਹੇ ਹਨ, ਤਾਂ ਜੋ ਘਟਨਾ ਦੇ ਕਾਰਨਾਂ ਅਤੇ ਜ਼ਿੰਮੇਵਾਰ ਲੋਕਾਂ ਦਾ ਪਤਾ ਲਗਾਇਆ ਜਾ ਸਕੇ।

ਭਾਰਤ ਸਰਕਾਰ ਈਰਾਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਇੱਕ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਈਰਾਨੀ ਸਰਕਾਰ ਨੇ ਕਿਹਾ ਹੈ ਕਿ ਭਾਰਤੀਆਂ ਸਮੇਤ ਵਿਦੇਸ਼ੀ ਨਾਗਰਿਕਾਂ ਨੂੰ ਉਨ੍ਹਾਂ ਦੇ ਦੇਸ਼ ਸੁਰੱਖਿਅਤ ਭੇਜਿਆ ਜਾਵੇਗਾ।

#KashmiriStudents #IranAttack #IsraelIranConflict #StudentsInjured #KashmirNews #MiddleEastTensions #IndianStudentsAbroad #InternationalConflict


Posted By: Daily Suraj Bureau

Latest News