ਉੱਘੇ ਉਦਯੋਗਪਤੀ ਡਾ. ਰਾਜਿੰਦਰ ਗੁਪਤਾ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਉੱਘੇ ਉਦਯੋਗਪਤੀ ਡਾ. ਰਾਜਿੰਦਰ ਗੁਪਤਾ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਉੱਘੇ ਉਦਯੋਗਪਤੀ ਅਤੇ ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਅੱਜ ਨਵੀਂ ਦਿੱਲੀ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਸੰਸਦ ਭਵਨ ਵਿਖੇ ਹੋਏ ਇਸ ਸਹੁੰ ਚੁੱਕ ਸਮਾਗਮ ‘ਚ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।


ਦੱਸ ਦਈਏ ਕਿ ਡਾ. ਰਾਜਿੰਦਰ ਗੁਪਤਾ ਨੂੰ ਭਾਰਤ ਦੇ ਪ੍ਰਮੁੱਖ ਉਦਯੋਗਪਤੀਆਂ ਵਿੱਚ ਗਿਣਿਆ ਜਾਂਦਾ ਹੈ। ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਡਾ. ਗੁਪਤਾ ਨੂੰ ਪਿਛਲੇ ਮਹੀਨੇ ਹੀ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣਿਆ ਗਿਆ ਸੀ। ਉਹ ਸਿਹਤ, ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਨਾਲ ਜੁੜੇ ਕਈ ਕੰਮਾਂ ਵਿਚ ਸਰਗਰਮ ਰਹਿੰਦੇ ਹਨ।