ਕਿਸਾਨਾਂ ਦੀ ਹੱਕਾਂ ਅਤੇ ਵਿਕਾਸ ਲਈ ਭਾਜਪਾ ਦੀ ਯੋਜਨਾਵਾਂ ਦਾ ਇੰਦੋਰਾ ਵੱਲੋਂ ਸਮਰਥਨ
- ਹਰਿਆਣਾ
- (Asia/Kolkata)
ਕਿਸਾਨਾਂ ਨੂੰ ਵੰਨ-ਸੁਵੰਨਤਾ ਵਾਲੀ ਖੇਤੀ ਲਈ ਪ੍ਰੇਰਿਆ ਭਾਜਪਾ ਜ਼ਿਲ੍ਹਾ ਕਾਰਜਕਾਰਨੀ ਦੇ ਮੈਂਬਰ ਅਤੇ ਧਾਨਕ ਸਮਾਜ ਉਤਥਾਨ ਸਭਾ ਹਰਿਆਣਾ ਦੇ ਸੂਬਾ ਪ੍ਰਧਾਨ ਸੁਨੀਲ ਇੰਦੋਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦੇ ਕਿਸਾਨਾਂ ਨੂੰ ਸਰਕਾਰੀ ਸਹੂਲਤਾਂ ਦੇਣ ਅਤੇ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਲਈ ਰੋਜ਼ਾਨਾ ਨਵੀਆਂ ਯੋਜਨਾਵਾਂ ਲਾਗੂ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਖੇਤੀਬਾੜੀ ਖੇਤਰ ਵਿੱਚ ਕੰਮ ਕਰਦੇ ਸਮੇਂ ਕੋਈ ਮੁਸ਼ਕਲ ਨਾ ਆਵੇ। ਸੁਨੀਲ ਇੰਦੋਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਖ਼ਰੀਦਣ ਲਈ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ ਤਾਂ ਜੋ ਉਨ੍ਹਾਂ ਕੋਲ ਆਪਣੇ ਖੇਤਾਂ ਵਿੱਚ ਬਿਜਾਈ ਅਤੇ ਵਾਢੀ ਕਰਨ ਲਈ ਸਰੋਤ ਹੋਣ। ਸੁਨੀਲ ਇੰਦੋਰਾ ਨੇ ਅੱਗੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਟਰੈਕਟਰ ਖ਼ਰੀਦਣ ਲਈ 3 ਲੱਖ ਤੱਕ ਦੀ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਖੇਤਰ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸਬਸਿਡੀਆਂ ਦਿੱਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੀਆਂ ਫ਼ਸਲਾਂ ਖ਼ਰੀਦਣ ਤੋਂ ਬਾਅਦ ਪੈਸੇ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ 24 ਘੰਟਿਆਂ ਦੇ ਅੰਦਰ ਜਮ੍ਹਾਂ ਹੋ ਜਾਂਦੇ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਲਈ ਸਭ ਤੋਂ ਵੱਧ ਫ਼ਸਲਾਂ ’ਤੇ ਐੱਮ ਐੱਸ ਪੀ ਲਾਗੂ ਕੀਤਾ ਹੈ, ਜੋ ਦੂਜੇ ਸੂਬਿਆਂ ਲਈ ਪ੍ਰੇਰਨਾ ਸਰੋਤ ਹੈ। ਸੁਨੀਲ ਇੰਦੋਰਾ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਆਮਦਨ ਨੂੰ ਹੋਰ ਵਧਾਉਣ ਲਈ ਫਲ, ਫੁੱਲ, ਸਬਜ਼ੀਆਂ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਫ਼ਸਲਾਂ ਦੀ ਕਾਸ਼ਤ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਇਕਬਾਲ ਸਿੰਘ, ਰਣਧੀਰ ਸਿੰਘ ਮੌਲੀਆ, ਕਰਨ ਸਿੰਘ ਅਤੇ ਜਸਵਿੰਦਰ ਸਿੰਘ ਮੌਜੂਦ ਸਨ।
Leave a Reply