Daily Suraj

ਪੰਜਾਬੀ

ਸੁਖਬੀਰ ਬਾਦਲ ਦੀ ਜਾਨ ਬਚਾਉਣ ਵਾਲੇ ਏਐੱਸਆਈ ਜਸਬੀਰ ਸਿੰਘ ਨੇ ਕੀਤੇ ਸੁਰੱਖਿਆ ਸਬੰਧੀ ਅਹਿਮ ਖ਼ੁਲਾਸੇ

04 Dec, 2024 05:30 AM

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਨਰਾਇਣ ਸਿੰਘ ਚੌਰਾ ਵੱਲੋਂ ਕੀਤੇ ਗਏ ਜਾਨਲੇਵਾ ਹਮਲੇ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਨੂੰ ਮੁਸਤੈਦੀ ਨਾਲ ਡੱਕਣ ਵਾਲੇ ਏਐੱਸਆਈ ਜਸਬੀਰ ਸਿੰਘ ਨੇ ਆਖਿਆ ਕਿ ਸੁਖਬੀਰ ਬਾਦਲ ਦੀ ਸੁਰੱਖਿਆ ਵਿੱਚ ਤਾਇਨਾਤ ਕੀਤੇ ਜਾਣ ਤੋਂ ਪਹਿਲਾਂ ਹੀ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਸਾਰਾ ਕੁੱਝ ਸਮਝਾਇਆ ਸੀ।ਏਐੱਸਆਈ ਜਸਬੀਰ ਸਿੰਘ ਮੁਤਾਬਿਕ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਵਿੱਚ ਤਾਇਨਾਤ ਕਰਦਿਆਂ ਹਰ ਵੇਲੇ ਸ਼ਰਾਰਤੀ ਅਨਸਰਾਂ ਤੋਂ ਚੌਕਸ ਰਹਿਣ ਲਈ ਆਖਿਆ ਸੀ। ਇਸ ਦੌਰਾਨ ਉਹ ਬੀਤੇ ਦਿਨ ਤੋਂ ਹੀ ਪੂਰੀ ਮੁਸਤੈਦੀ ਦੇ ਨਾਲ ਆਪਣੀ ਡਿਊਟੀ ਨਿਭਾ ਰਹੇ ਸਨ। ਉਨ੍ਹਾਂ ਆਖਿਆ ਕਿ ਦਰਬਾਰ ਸਾਹਿਬ ਦੀ ਮਰਿਆਦਾ ਕਰਕੇ ਉਹ ਸੰਗਤ ਦੀ ਚੈਕਿੰਗ ਨਹੀਂ ਕਰ ਸਕਦੇ ਇਸ ਲਈ ਮੁਲਜ਼ਮ ਨਰਾਇਣ ਸਿੰਘ ਚੌਰਾ ਪਿਸਤੌਲ ਅੰਦਰ ਲੈਕੇ ਆਉਣ ਵਿੱਚ ਕਾਮਯਾਬ ਰਿਹਾ।

Latest News