ਸੁਖਬੀਰ ਬਾਦਲ ਵਲੋਂ ਪਾਰਟੀ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ;
- ਪੰਜਾਬ
- 08 Jul,2025

ਚੰਡੀਗੜ੍ਹ, 8 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਅਕਾਲੀ ਦਲ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਨਵ ਨਿਯੁਕਤ 15 ਸੀਨੀਅਰ ਮੀਤ ਪ੍ਰਧਾਨਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 33 ਜ਼ਿਲ੍ਹਾ ਪ੍ਰਧਾਨਾਂ (ਸ਼ਹਿਰੀ ਅਤੇ ਪੇਂਡੂ ਦੋਵੇਂ) ਦਾ ਐਲਾਨ ਕੀਤਾ ਸੀ।
ਜਿੰਨ੍ਹਾਂ ਸੀਨੀਅਰ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀ ਨੰਗਲ, ਮਨਜੀਤ ਸਿੰਘ ਜੀ.ਕੇ, ਗੁਰਚਰਨ ਸਿੰਘ ਗਰੇਵਾਲ, ਅਮਰਜੀਤ ਸਿੰਘ ਚਾਵਲਾ, ਪਰਮਬੰਸ ਸਿੰਘ ਰੋਮਾਣਾ, ਬਲਬੀਰ ਸਿੰਘ ਘੁੰਨਸ, ਤਜਿੰਦਰ ਸਿੰਘ ਮਿੱਡੂਖੇੜਾ ਅਤੇ ਮੋਹਿਤ ਗੁਪਤਾ ਦੇ ਨਾਮ ਸ਼ਾਮਲ ਹਨ।
Posted By:

Leave a Reply