ਸਾਬਕਾ ਕੌਂਸਲਰ ਨਰਿੰਦਰਪਾਲ ਸਿੱਧੂ ‘ਤੇ ਫਾਇਰਿੰਗ – ਘਰ ‘ਚ ਵੜ ਕੇ ਮਾਰੀਆਂ ਗੋਲ਼ੀਆਂ

ਸਾਬਕਾ ਕੌਂਸਲਰ ਨਰਿੰਦਰਪਾਲ ਸਿੱਧੂ ‘ਤੇ ਫਾਇਰਿੰਗ – ਘਰ ‘ਚ ਵੜ ਕੇ ਮਾਰੀਆਂ ਗੋਲ਼ੀਆਂ

ਮੋਗਾ, ਸਾਬਕਾ ਕੌਂਸਲਰ ਨਰਿੰਦਰ ਪਾਲ ਸਿੰਘ ਸਿੱਧੂ ‘ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ (Moga) ਫਾਇਰਿੰਗ ਕੀਤੀ ਗਈ ਹੈ। ਹਮਲਾਵਰਾਂ ਨੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਉਨ੍ਹਾਂ ‘ਤੇ ਗੋਲ਼ੀਆਂ ਚਲਾਈਆਂ ਅਤੇ ਫਰਾਰ ਹੋ ਗਏ। ਇਸ ਤੋਂ ਬਾਅਦ ਨਰਿੰਦਰਪਾਲ ਸਿੰਘ ਸਿੱਧੂ ਨੂੰ ਮੋਗਾ ਦੇ ਮੈਡੀਸਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀ ਸਾਬਕਾ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਆਪਣੇ ਘਰ ਦੇ ਵਿਹੜੇ ਚ ਬੈਠੇ ਸਨ ਇਸ ਦੌਰਾਨ ਦੋ ਆਦਮੀ ਆਏ, ਜਿਨ੍ਹਾਂ ਦੇ ਮੂੰਹ ਢੱਕੇ ਹੋਏ ਸਨ ਅਤੇ ਬਿਨਾਂ ਕੁਝ ਕਹੇ, ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਨਰਿੰਦਰਪਾਲ ਸਿੰਘ ਦੇ ਇੱਕ ਗੋਲੀ ਲੱਤ ਵਿੱਚ ਲੱਗੀ ਅਤੇ ਦੂਜੀ ਮੋਢੇ ਵਿੱਚ। ਡਾਕਟਰਾਂ ਅਨੁਸਾਰ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਸੀਨੀਅਰ ਪੁਲਿਸ ਅਧਿਕਾਰੀ ਅਤੇ ਇੱਕ ਫੋਰੈਂਸਿਕ ਟੀਮ ਘਟਨਾ ਸਥਾਨ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।