10 ਸੂਬਿਆਂ ਦੀਆਂ 37 ਸੀਟਾਂ ਲਈ ਮਤਦਾਨ ਦਾ ਐਲਾਨ
ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਦੇਸ਼ ਦੇ 10 ਸੂਬਿਆਂ ਵਿੱਚ ਰਾਜ ਸਭਾ ਦੀਆਂ 37 ਸੀਟਾਂ ਲਈ ਦੋ-ਸਾਲਾ ਚੋਣਾਂ 16 ਮਾਰਚ ਨੂੰ ਕਰਵਾਈਆਂ ਜਾਣਗੀਆਂ। ਇਹ ਸੀਟਾਂ ਅਪਰੈਲ ਮਹੀਨੇ ਵਿੱਚ ਵੱਖ-ਵੱਖ ਤਰੀਕਾਂ ਨੂੰ ਖਾਲੀ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਵਿੱਚ ਉੱਤਰੀ ਭਾਰਤ ਦੇ ਦੋ ਅਹਿਮ ਸੁੂਬਿਆਂ ਹਰਿਆਣਾ ਦੀਆਂ ਦੋ ਅਤੇ ਹਿਮਾਚਲ ਪ੍ਰਦੇਸ਼ ਦੀ ਇੱਕ ਸੀਟ ’ਤੇ ਵੀ ਵੋਟਿੰਗ ਹੋਵੇਗੀ, ਜਿਸ ਕਾਰਨ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਨ੍ਹਾਂ ਚੋਣਾਂ ਦੇ ਘੇਰੇ ਵਿੱਚ ਆਉਣ ਵਾਲੇ ਪ੍ਰਮੁੱਖ ਸੂਬਿਆਂ ਵਿੱਚ ਮਹਾਰਾਸ਼ਟਰ, ਉੜੀਸਾ, ਤੇਲੰਗਾਨਾ, ਤਾਮਿਲਨਾਡੂ, ਛੱਤੀਸਗੜ੍ਹ, ਪੱਛਮੀ ਬੰਗਾਲ, ਅਸਾਮ ਅਤੇ ਬਿਹਾਰ ਸ਼ਾਮਲ ਹਨ। ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਇਨ੍ਹਾਂ ਸਾਰੇ ਸੂਬਿਆਂ ਵਿੱਚ ਖਾਲੀ ਹੋ ਰਹੀਆਂ ਸੀਟਾਂ ਲਈ ਸਿਆਸੀ ਪਾਰਟੀਆਂ ਨੇ ਆਪਣੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।
Posted By: Daily Suraj Bureau