ਬੇਅਦਬੀ ਦੀ ਘਟਨਾ ‘ਤੇ ਪੁਲਿਸ ਸਖ਼ਤ, ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ
- ਪੰਜਾਬ
- (Asia/Kolkata)
ਮਲੋਟ ਸ਼ਹਿਰ ਵਿੱਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਨਾਲ ਸੰਬੰਧਤ ਇੱਕ ਸੰਵੇਦਨਸ਼ੀਲ ਘਟਨਾ ਸਾਹਮਣੇ ਆਈ ਹੈ, ਜਿਸ ਕਾਰਨ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਇਹ ਘਟਨਾ ਵਾਰਡ ਨੰਬਰ 10 ਦੀ ਇੰਦਰਾ ਬਸਤੀ ਦੀ ਗਲੀ ਨੰਬਰ 4 ਵਿੱਚ ਵਾਪਰੀ, ਜਿੱਥੇ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਖਿਲਰੇ ਹੋਏ ਮਿਲੇ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਮੌਕੇ ‘ਤੇ ਪਹੁੰਚ ਗਿਆ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਗੁਰਦੁਆਰਾ ਸਾਹਿਬ ਵਿੱਚ ਇਕੱਠੀ ਹੋਈ ਸੰਗਤ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਅਤੇ ਗੁੱਸੇ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਗੌਰਤਲਬ ਹੈ ਕਿ ਇਹ ਘਟਨਾ ਉਸ ਵੇਲੇ ਸਾਹਮਣੇ ਆਈ ਹੈ ਜਦੋਂ ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਲਾਗੂ ਕੀਤਾ ਗਿਆ ਹੈ। ਨਵੇਂ ਬੇਅਦਬੀ ਕਾਨੂੰਨ ਦੇ ਤਹਿਤ ਦਰਜ ਕੀਤਾ ਗਿਆ ਇਹ ਪਹਿਲਾ ਮਾਮਲਾ ਮੰਨਿਆ ਜਾ ਰਿਹਾ ਹੈ।
Leave a Reply