Daily Suraj

ਪੰਜਾਬੀ

ਪਿਸਤੌਲ ਦੀ ਨੋਕ ‘ਤੇ ਲੁੱਟਿਆ ਸੁਵਿਧਾ ਕੇਂਦਰ, ਘਟਨਾ ਸੀ.ਸੀ.ਟੀ.ਵੀ. ‘ਚ ਕੈਦ

05 Jan, 2020 05:30 AM

ਭੋਗਪੁਰ: ਪੰਜਾਬ ‘ਚ ਲੁਟੇਰਿਆਂ ਦੇ ਹੋਂਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ ਤੇ ਲਗਾਤਾਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।ਅਜਿਹਾ ਹੀ ਇੱਕ ਹੋਰ ਮਾਮਲਾ ਭੋਗਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਕਾਰ ਸਵਾਰ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਇੱਕ ਨਿੱਜੀ ਸੁਵਿਧਾ ਕੇਂਦਰ ‘ਚ ਦਾਖਲ ਹੋ ਕੇ 65 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਸੁਵਿਧਾ ਕੇਂਦਰ ‘ਚ ਲੱਗੇ ਕੈਮਰਿਆਂ ‘ਚ ਪੂਰੀ ਵਾਰਦਾਤ ਕੈਦ ਹੋ ਗਈ ਹੈ।

Posted By: Daily Suraj Bureau

Latest News