ਚੱਬੇਵਾਲ ‘ਚ ‘ਆਪ’ ਨੂੰ ਝਟਕਾ, ਹਲਕਾ ਇੰਚਾਰਜ ਨੇ ਦਿੱਤਾ ਅਸਤੀਫ਼ਾ

ਚੱਬੇਵਾਲ ‘ਚ ‘ਆਪ’ ਨੂੰ ਝਟਕਾ, ਹਲਕਾ ਇੰਚਾਰਜ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀ ਘਰ ਵਾਪਸੀ ਜਿਲ੍ਹੇ ਦੇ ਚੱਬੇਵਾਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਲਈ ਹੈ। ਇਸਦੀ ਪੁਸ਼ਟੀ ਹਰਮਿੰਦਰ ਸਿੰਘ ਸੰਧੂ ਨੇ ਇਸ ਫੋਨ ’ਤੇ ਗੱਲਬਾਤ ਦੌਰਾਨ ਕੀਤੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਬਾਰੇ ਉਨ੍ਹਾ ਆਪਣੀ ਫੇਸਬੁੱਕ ’ਤੇ ਪ੍ਰੋਫਾਈਲ ਤੇ ਵੀ ਪੋਸਟ ਸ਼ੇਅਰ ਕੀਤੀ ਹੈ। ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਾਰਟੀ ਲਈ ਦਿਨ ਰਾਤ ਮੇਹਨਤ ਕਰਕੇ ਸੱਤਾ ਤੱਕ ਪਹੁੰਚਾਇਆ ਸੀ, ਪਰ ਪਾਰਟੀ ਨੇ ਉਨ੍ਹਾਂ ਦੀ ਕਦਰ ਕੀਤੀ। ਉਨ੍ਹਾਂ ਦੱਸਿਆ ਕਿ ਉਹ ਚੰਡੀਗੜ੍ਹ ਦਫ਼ਤਰ ਵਿਖੇ ਹਨ ਅਤੇ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।