ਹਰਮੀਤ ਸਿੰਘ ਕਾਲਕਾ ਵੱਲੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੂੰ ਜਨਮਦਿਨ ਦੀਆਂ ਮੁਬਾਰਕਾਂ

ਹਰਮੀਤ ਸਿੰਘ ਕਾਲਕਾ ਵੱਲੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੂੰ ਜਨਮਦਿਨ ਦੀਆਂ ਮੁਬਾਰਕਾਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਜੀ ਨੇ ਰਾਜ ਸਭਾ ਮੈਂਬਰ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਤਹਿ ਦਿਲੋਂ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਵਧਾਈ ਸੰਦੇਸ਼ ਵਿੱਚ ਸਰਦਾਰ ਕਾਲਕਾ ਜੀ ਨੇ ਕਿਹਾ ਕਿ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੇ ਸਮਾਜਿਕ ਸੇਵਾ, ਰਾਸ਼ਟਰੀ ਏਕਤਾ ਅਤੇ ਮਨੁੱਖਤਾ ਦੀ ਭਲਾਈ ਲਈ ਵਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਨਿਸ਼ਕਾਮ ਸੇਵਾ ਭਾਵਨਾ ਅਤੇ ਸਰਗਰਮ ਸਮਾਜ ਲਈ ਪ੍ਰੇਰਣਾਸਰੋਤ ਹੈ। ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਜੀ ਸ੍ਰੀ ਸਾਹਨੀ ਨੂੰ ਚੰਗੀ ਸਿਹਤ, ਲੰਮੀ ਉਮਰ ਅਤੇ ਅਟੱਲ ਹੌਸਲੇ ਦੀ ਦਾਤ ਬਖ਼ਸ਼ਣ, ਤਾਂ ਜੋ ਉਹ ਅੱਗੇ ਵੀ ਦੇਸ਼ ਅਤੇ ਸਿੱਖ ਕੌਮ ਦੀ ਲਗਾਤਾਰ ਸੇਵਾ ਕਰਦੇ ਰਹਿਣ। ਸਰਦਾਰ ਕਾਲਕਾ ਨੇ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਆਪਣੀ ਦੂਰਅੰਦੇਸ਼ੀ ਸੋਚ ਅਤੇ ਸਮਰਪਿਤ ਅਗਵਾਈ ਰਾਹੀਂ ਸਮਾਜਿਕ ਅਤੇ ਰਾਸ਼ਟਰੀ ਪੱਧਰ ‘ਤੇ ਨਵੇਂ ਮਾਪਦੰਡ ਸਥਾਪਿਤ ਕਰਦੇ ਰਹਿਣਗੇ।