ਵਿਧਾਇਕ ਗੁਰਪ੍ਰੀਤ ਬਣਾਂਵਾਲੀ ਵੱਲੋਂ ਬਾਜੇਵਾਲਾ ਅਤੇ ਜੌੜਕੀਆਂ ਦੇ ਸਰਕਾਰੀ ਸਕੂਲਾਂ 'ਚ ਵਿਕਾਸ ਕਾਰਜਾਂ ਦੇ ਉਦਘਾਟਨ

ਵਿਧਾਇਕ ਗੁਰਪ੍ਰੀਤ ਬਣਾਂਵਾਲੀ ਵੱਲੋਂ ਬਾਜੇਵਾਲਾ ਅਤੇ ਜੌੜਕੀਆਂ ਦੇ ਸਰਕਾਰੀ ਸਕੂਲਾਂ 'ਚ ਵਿਕਾਸ ਕਾਰਜਾਂ ਦੇ ਉਦਘਾਟਨ

( ਜਗਰਾਜ ਸਿੰਘ ਚਹਿਲ) ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਪੀ.ਐੱਮ. ਸ਼੍ਰੀ ਸਰਕਾਰੀ ਸੈਕੰਡਰੀ ਸਕੂਲ ਬਾਜੇਵਾਲਾ ਵਿਖੇ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਅਧੁਨਿਕ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਸਰਕਾਰੀ ਸੈਕੰਡਰੀ ਸਕੂਲ ਜੌੜਕੀਆਂ ਵਿਖੇ ਐੱਨ.ਐੱਸ.ਕਿਊ.ਐੱਫ.(ਆਈ.ਟੀ) ਲੈਬ ਦਾ ਵੀ ਉਦਘਾਟਨ ਕੀਤਾ ਗਿਆ, ਜਿਸ ’ਤੇ ਕਰੀਬ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਆਈ ਹੈ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਹੁਨਰ ਨੂੰ ਨਿਖਾਰਣ ਵਿੱਚ ਅਹਿਮ ਭੂਮਿਕਾ ਨਿਭਾਏਗੀ, ਜਿਸ ਨਾਲ ਉਹ ਭਵਿੱਖ ਵਿਚ ਰੋਜ਼ਗਾਰ ਦੇ ਮੌਕਿਆਂ ਲਈ ਤਿਆਰ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਪਿੰਡਾਂ ਦੇ ਬੱਚੇ ਵੀ ਡਿਜ਼ੀਟਲ ਦੁਨੀਆ ਵਿੱਚ ਕਿਸੇ ਤੋਂ ਘੱਟ ਨਾ ਰਹਿਣ। ਇਹ ਆਈ.ਟੀ ਲੈਬ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਸਿੱਖਣ ਅਤੇ ਆਪਣੇ ਕਰੀਅਰ ਨੂੰ ਮਜ਼ਬੂਤ ਬਣਾਉਣ ਦਾ ਮੌਕਾ ਦੇਵੇਗੀ। ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਾਰਟ ਸਿੱਖਿਆ ਦੇ ਨਵੇਂ ਅਨੁਭਵ ਨਾਲ ਜੋੜੇਗਾ। ਇਸ ਕਲਾਸ ਰੂਮ ਵਿੱਚ ਡਿਜ਼ੀਟਲ ਸਾਧਨਾਂ ਅਤੇ ਆਧੁਨਿਕ ਤਕਨੀਕ ਦੀ ਸਹੂਲਤ ਨਾਲ ਪੜ੍ਹਾਈ ਹੋਰ ਵੀ ਪ੍ਰਭਾਵਸ਼ਾਲੀ ਬਣੇਗੀ। ਇਸ ਮੌਕੇ ਐਡਵੋਕੇਟ ਨਵਦੀਪ ਸ਼ਰਮਾ ਹਲਕਾ ਸਿੱਖਿਆ ਕੋਆਰਡੀਨੇਟਰ, ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਕੰਵਲਜੀਤ ਕੌਰ, ਪ੍ਰਿੰਸੀਪਲ ਪ੍ਰਭਜੋਤ ਕੌਰ ਬਲਾਕ ਕੋਆਰਡੀਨੇਟਰ ਸਰਦੂਲਗੜ੍ਹ, ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ,ਪ੍ਰਿੰਸੀਪਲ ਵਿਜੈ ਕੁਮਾਰ, ਮੁੱਖ ਅਧਿਆਪਕ ਜਸਵਿੰਦਰ ਸਿੰਘ, ਮੁੱਖ ਅਧਿਆਪਕ ਜਗਚਾਨਣ ਸਿੰਘ, ਡਾਕਟਰ ਗੁਰਦਾਨ ਸਿੰਘ, ਪ੍ਰਾਇਮਰੀ ਸਕੂਲ ਮੁਖੀ ਤੋਗਾ ਸਿੰਘ,ਪੋਹਲੋਜੀਤ ਸਿੰਘ ਸਰਪੰਚ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਲਕਰਨ ਸਿੰਘ ਬਾਜੇਵਾਲਾ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਫੱਕਰ ਸਿੰਘ ਜੋੜਕੀਆਂ,ਬਿੰਦਰ ਸਿੰਘ ਬਲਾਕ ਪ੍ਰਧਾਨ, ਨਰੇਸ਼ ਬਿਰਲਾ, ਇੰਦਰਜੀਤ ਸਿੰਘ ਉੱਭਾ, ਰਾਜਿੰਦਰ ਸਿੰਘ ਅਤੇ ਜਗਤਾਰ ਸਿੰਘ ਔਲਖ ਹਾਜ਼ਰ ਸਨ।