Daily Suraj

ਪੰਜਾਬੀ

ਗਣੇਸ਼ ਉਤਸਵ ਮੌਕੇ ਹਾਈਟਸ ਪਬਲਿਕ ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਨੇ ਮੰਦਰ ਵਿੱਚ ਕੀਤੇ ਦਰਸ਼ਨ

23 Sep, 2026 02:32 PM

ਸਕੂਲ ਪ੍ਰਬੰਧਕਾਂ ਨੇ ਬੱਚਿਆਂ ਨੂੰ ਗਣੇਸ਼ ਚਤੁਰਥੀ ਦੀ ਮਹੱਤਤਾ ਬਾਰੇ ਕਰਵਾਇਆ ਜਾਣੂ
ਲਹਿਰਾਗਾਗਾ, (ਜਗਸੀਰ ਸਿੰਘ )- ਲਿਟਰ ਸਟਾਰ ਬਚਪਨ ਪਲੇਅ ਅਤੇ ਹਾਈਟਸ ਪਬਲਿਕ ਸਕੂਲ, ਲਹਿਰਾਗਾਗਾ ਵਿਖੇ ਗਣੇਸ਼ ਉਤਸਵ ਦੇ ਮੌਕੇ ’ਤੇ ਨੰਨ੍ਹੇ ਵਿਦਿਆਰਥੀਆਂ ਨੂੰ ਮੰਦਰ ਵਿੱਚ ਲਿਜਾਇਆ ਗਿਆ। ਇਸ ਮੌਕੇ ਬੱਚਿਆਂ ਅਤੇ ਅਧਿਆਪਕਾਂ ਨੇ ਸ਼ਰਧਾ ਭਾਵਨਾ ਨਾਲ ਭਗਵਾਨ ਗਣਪਤੀ ਜੀ ਦੇ ਦਰਸ਼ਨ ਕੀਤੇ ਅਤੇ ਮੱਥਾ ਟੇਕਿਆ।ਇਸ ਉਪਰੰਤ ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਬੱਚਿਆਂ ਨੂੰ ਗਣੇਸ਼ ਚਤੁਰਥੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਕੂਲ ਦੀ ਪ੍ਰਿੰਸੀਪਲ ਪ੍ਰਿਯੰਕਾ ਬਾਂਸਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪਰਮਾਤਮਾ ਇੱਕ ਹੈ। ਇਸ ਲਈ ਸਾਨੂੰ ਸਾਰੇ ਧਰਮਾਂ ਦੇ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਉਣੇ ਚਾਹੀਦੇ ਹਨ ਅਤੇ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ।
ਇਸ ਮੌਕੇ ਸਕੂਲ ਦੇ ਕਲਾਸ ਟੀਚਰ ਹੀਨਾ ਰਾਣੀ, ਜੈਨਮ, ਹੁਸਨਪ੍ਰੀਤ, ਸਿੰਦਰਪਾਲ, ਸੋਨਪ੍ਰੀਤ, ਮੀਨੂ ਰਾਣੀ, ਗੁਰਜੀਤ, ਪੂਨਮ, ਮੋਨੂ, ਅਰਸ਼ਦੀਪ, ਪ੍ਰੀਤੀ ਸ਼ਰਮਾ, ਅਮਨਦੀਪ ਕੌਰ, ਇੰਦਰਜੀਤ ਕੌਰ ਅਤੇ ਡੀ.ਪੀ. ਦਰਬਾਰਾ ਸਿੰਘ ਆਦਿ ਮੌਜੂਦ ਸਨ।

Posted By: Daily Suraj Bureau

Latest News