Daily Suraj

ਪੰਜਾਬੀ

ਕਲੀਨ ਤੇ ਗਰੀਨ ਡਰਾਈਵ ’ਚ ਹਿੱਸਾ ਪਾਉਦਿਆਂ ਤਿਬੜੀ ਕੈਟ ’ਚ ਸਕਿਟ ਕੀਤੀ ਪੇਸ਼

20 Dec, 2024 05:30 AM

ਕਾਦੀਆਂ : ਜ਼ਿਲ੍ਹਾ ਪ੍ਰਸ਼ਾਸਨ ਅਤੇ ਤਿਬੜੀ ਮਿਲਟਰੀ ਸਟੇਸ਼ਨ ਵਲੋਂ ਸਮੂਹਿਕ ਤੌਰ ’ਤੇ ਕਰਵਾਏ ਜਾ ਰਹੇ ਕਲੀਨ ਅਤੇ ਗਰੀਨ ਡਰਾਇਵ ’ਚ ਹਿੱਸਾ ਪਾਉਦਿਆਂ ਸੇਟ ਵਰਿਅਰਜ ਸਕੂਲ ਦੇ ਵਿਦਿਆਰਥੀਆਂ ਨੇ ਵੀਰਵਾਰ ਦੇਰ ਸ਼ਾਮ ਤਿਬੜੀ ਕੈਟ ਵਿਖੇ ਕਰਵਾਏ ਗਏ ਜਾਗੋ ਦੇ ਪ੍ਰੋਗਰਾਮ ਵਿੱਚ ਸਿਰਕਤ ਕੀਤੀ। ਇਸ ਮੌਕੇ ’ਤੇ ਬਤੌਰ ਮੁੱਖ ਮਹਿਮਾਨ ਸਹਾਇਕ ਕਮਿਸ਼ਨਰ ਅਦਿਤਿਆ ਗੁਪਤਾ ਅਤੇ ਉਨ੍ਹਾਂ ਦੇ ਨਾਲ ਕਲੀਨ ਅਤੇ ਗ੍ਰੀਨ ਡਰਾਈਵ ਦੇ ਨੋਡਲ ਅਫ਼ਸਰ ਪਰਮਿੰਦਰ ਸਿੰਘ ਸੈਣੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ’ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਸਕਿੱਟ ਪੇਸ਼ ਕਰਕੇ ਲੋਕਾਂ ਨੂੰ ਵਾਤਾਵਰਣ ਸਾਫ਼ ਰੱਖਣ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ’ਤੇ ਸਹਾਇਕ ਕਮਿਸ਼ਨ ਗੁਰਦਾਸਪੁਰ ਅਦਿਤਿਆ ਗੁਪਤਾ ਸਕੂਲ ਦੇ ਵਿਦਿਆਰਥੀਆਂ ਨੂੰ ਅਤੇ ਗਾਈਡ ਅਧਿਆਪਕਾਂ ਮੀਨੂ ਲੁਥਰਾ ਅਤੇ ਸਿਮਰਨਜੀਤ ਕੌਰ ਨੂੰ ਸਨਮਾਨ ਪੱਤਰ ਭੇਟ ਕੀਤੇ ਗਏ। ਇਸ ਮੌਕੇ ’ਤੇ ਬੋਲਦਿਆਂ ਮੁੱਖ ਮਹਿਮਾਨ ਅਦਿੱਤੇ ਗੁਪਤਾ ਨੇ ਕਿਹਾ ਕਿ ਹਰ ਇੱਕ ਮਨੁੱਖ ਨੂੰ ਆਪਣੇ ਜੀਵਨ ਵਿੱਚ ਘੱਟੋ ਘੱਟ ਪੰਜ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੋ ਅਸੀਂ ਆਪਣੇ ਭਵਿੱਖ ਨੂੰ ਸੁਰੱਖਿਤ ਰੱਖ ਸਕੀਏ, ਕਿਉਂਕਿ ਗਲੋਬਲ ਵਾਰਮਿੰਗ ਦੇ ਵਧਣ ਕਾਰਨ ਸਾਡੀ ਧਰਤੀ ਦਿਨ ਬ ਦਿਨ ਗਰਮ ਹੁੰਦੀ ਜਾ ਰਹੀ, ਪਿਛਲੇ ਕੁਝ ਦਹਾਕਿਆਂ ਤੋਂ ਪੇੜ ਪੌਦਿਆਂ ਦੇ ਕੱਟੇ ਜਾਣ ਕਾਰਨ ਇਸ ਤਰ੍ਹਾਂ ਦੇ ਹਾਲਾਤ ਪੈਦਾ ਹੋ ਗਏ ਹਨ। ਸਾਨੂੰ ਆਪਣੇ ਬੱਚਿਆਂ ਨੂੰ ਵੀ ਇਸ ਸਬੰਧੀ ਪ੍ਰੇਰਨਾ ਦੇਣੀ ਚਾਹੀਦੀ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟ ਸਰਵਨ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵਲੋਂ ਸਮੇਂ ਸਮੇਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਜਾਣ ਵਾਲੇ ਪ੍ਰੌਗਰਾਮਾਂ ਵਿੱਚ ਸ਼ਿਰਕਤ ਕੀਤੀ ਜਾਂਦੀ ਹੈ ਅਤੇ ਆਉਣ ਵਾਲੇ ਦਿਨਾਂ ’ਚ ਉਹਨਾਂ ਦੇ ਸਕੂਲ ਦੇ ਪ੍ਰਬੰਧਾਂ ਹੇਠ ਜਗਤ ਪੰਜਾਬ ਸਭਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਸਰਬਜੀਤ ਸਿੰਘ ਪ੍ਰਧਾਨ ਮਿਨਿਸਟਰੀਅਲ ਯੂਨੀਅਨ ਪੰਜਾਬ ਵੀ ਮੌਜੂਦ ਰਹੇ।

Posted By: Daily Suraj Bureau

Latest News