Daily Suraj

ਪੰਜਾਬੀ

ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਹਮਾਂਯੂਪੁਰ ਵਿਖੇ ਲਗਾਏ ਕੈਂਪ ਵਿੱਚ ਮਰੀਜਾਂ ਨੂੰ ਰੋਗਾਂ ਤੋਂ ਰਾਹਤ ਮਿਲੀ

12 Mar, 2026 12:58 PM

( ਮੁਖ਼ਤਿਆਰ ਸਿੰਘ) ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਹਮਾਂਯੂਪੁਰ ਸਰਹਿੰਦ ਦੇ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਨੈਚਰੁਲੳ ਥੈਰਪੀ ਕੈਂਪ ਲਗਾਇਆ ਗਿਆ। ਕੈਂਪ ਵਿੱਚ ਡਾ. ਜਗਤਾਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ 80 ਮਰੀਜਾਂ ਦਾ ਚੈਕਅੱਪ ਕੀਤਾ ਗਿਆ। ਕੈਂਪ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸਿਰਕਤ ਕੀਤੀ ਅਤੇ ਮਾਨਵਤਾ ਦੀ ਭਲਾਈ ਲਈ ਕੀਤੇ ਇਸ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਭੱਜ ਦੌੜ ਦੇ ਯੁੱਗ ਵਿੱਚ ਮਾਨਵਤਾ ਦੀ ਭਲਾਈ ਲਈ ਕਾਰਜ ਕਰਨੇ ਸਭ ਤੋਂ ਉੱਤਮ ਕਾਰਜ ਹੈ ਇਸ ਲਈ ਅਜਿਹੇ ਕੰਮਾਂ ਲਈ ਵੱਧ ਤੋਂ ਵੱਧ ਸਮਾਂ ਸੇਵੀ ਸੰਸਥਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸੇਵਾ ਨੂੰ ਸਾਡੇ ਧਾਰਮਿਕ ਗ੍ਰੰਥਾਂ ਵਿੱਚ ਵੀ ਉੱਚ ਸਥਾਨ ਦਿੱਤਾ ਹੈ। ਉਨ੍ਹਾਂ ਸੁਸਾਇਟੀ ਵਲੋਂ ਲੰਬੇ ਸਮੇਂ ਤੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਵੀ ਸਲਾਘਾ ਕੀਤੀ। ਇਸ ਮੌਕੇ ਪੰਕਜ ਸ਼ਰਮਾ, ਤੇਜਿੰਦਰ ਸਿੰਘ ਕੋਹਲੀ, ਤਰੁਣ ਕੁਮਾਰੀ, ਰੇਖਾ ਰਾਣੀ, ਗਿਆਨੀ ਕੁਲਵਿੰਦਰ ਸਿੰਘ, ਰਜਿੰਦਰ ਸਿੰਘ ਬੱਬਾ, ਸੁਖਵਿੰਦਰ ਸਿੰਘ ਪ੍ਰਧਾਨ ਸੈਣੀ ਸਭਾ, ਜਗਤਾਰ ਸਿੰਘ ਚੱਕਲ ਸੇਖੂਪੁਰ, ਬਲਵਿੰਦਰ ਸਿੰਘ ਸਹਾਰਨ, ਅਸ਼ੋਕ ਸ਼ਰਮਾ, ਹਨੀ ਓਬਰਾਏ, ਹਰਪ੍ਰੀਤ ਸਿੰਘ ਸਰਹਿੰਦ, ਬੰਟੀ ਬਾਬਾ, ਸ਼ਿਵ ਕੁਮਾਰ, ਸਵਰਨਜੀਤ ਸਿੰਘ ਸੋਨੂੰ, ਬਲਜੀਤ ਸਿੰਘ ਖਾਲਸਾ, ਪ੍ਰਿਤਪਾਲ ਸਿੰਘ ਬੇਦੀ, ਰਵਿੰਦਰ ਸਿੰਘ ਪਿੰਕਾ, ਜਗਵਿੰਦਰ ਸਿੰਘ, ਰਣਜੀਤ ਸਿੰਘ ਚੱਢਾ ਅਤੇ ਹਰਜੀਤ ਸਿੰਘ ਚੱਢਾ ਆਦਿ ਹਾਜ਼ਰ ਸਨ।

Latest News