Daily Suraj

ਪੰਜਾਬੀ

ਸੂਬੇ ਵਿੱਚ ਅੱਜ ਆਮ ਰਹੇਗਾ ਮੌਸਮ ; ਬਠਿੰਡਾ ਵਿੱਚ ਤਾਪਮਾਨ 45 ਡਿਗਰੀ ਤੋਂ ਪਾਰ

17 May, 2025 09:45 PM

ਚੰਡੀਗੜ੍ਹ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ ਮੌਸਮ ਵਿੱਚ ਕੁਝ ਬਦਲਾਅ ਵੇਖਣ ਨੂੰ ਮਿਲਿਆ ਹੈ। ਕੱਲ੍ਹ ਸ਼ਾਮ ਕੁਝ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਰਿਪੋਰਟ ਅਨੁਸਾਰ, ਅਗਲੇ 5 ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।  ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਦੇ ਆਸ-ਪਾਸ ਰਿਹਾ, ਹਾਲਾਂਕਿ ਕੱਲ੍ਹ ਦੇ ਮੁਕਾਬਲੇ ਇਸ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 45.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ।

ਅੱਜ ਪੂਰੇ ਪੰਜਾਬ ਵਿੱਚ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ, ਮੌਸਮ ਆਮ ਰਹੇਗਾ। ਇਸ ਤੋਂ ਇਲਾਵਾ ਮੋਹਾਲੀ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 28 ਤੋਂ 42 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ।

#PunjabWeather #HeatwaveAlert #BathindaHeat #ExtremeWeather #Summer2025 #StayHydrated #WeatherUpdate #IndiaHeatwave

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM