Daily Suraj

ਪੰਜਾਬੀ

ਕਿਲੋ ਅਫੀਮ ਸਮੇਤ ਵਿਅਕਤੀ ਚੜਿਆ ਪੁਲਿਸ ਹੱਥੇ

07 Dec, 2024 05:30 AM

ਸ੍ਰੀ ਮੁਕਤਸਰ ਸਾਹਿਬ : ਐੱਸਐੱਸਐੱਸਪੀ ਤੁਸ਼ਾਰ ਗੁਪਤਾ ਵੱਲੋਂ ਜਿਲ੍ਹੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਜਿੱਥੇ ਪੁਲਿਸ ਦੀਆਂ ਟੁਕੜੀਆਂ ਬਣਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉੱਥੇ ਹੀ ਨਸ਼ਾ ਤਸਕਰਾਂ ਨੂੰ ਫੜ ਕੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਮਨਮੀਤ ਸਿੰਘ ਢਿੱਲੋਂ ਐਸਪੀ (ਡੀ) ਤੇ ਜਸਪਾਲ ਸਿੰਘ ਡੀਐਸਪੀ (ਲੰਬੀ) ਦੀ ਨਿਗਰਾਨੀ ਹੇਠ ਇੰਸਪੈਕਟਰ ਦਵਿੰਦਰ ਕੁਮਾਰ ਮੁੱਖ ਅਫਸਰ ਥਾਣਾ ਕਬਰਵਾਲਾ ਤੇ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦੇ ਹੋਏ 1 ਵਿਅਕਤੀ ਨੂੰ 1 ਕਿਲੋ ਅਫੀਮ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕਬਰਵਾਲਾ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੇ ਸਬੰਧ ’ਚ ਪਿੰਡ ਪੱਕੀ ਟਿੱਬੀ ਮੌਜੂਦ ਸੀ ਤਾਂ ਸਾਹਮਣੇ ਇੱਕ ਵਿਅਕਤੀ ਖੜਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਉਸਦਾ ਨਾਮ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਦੇਵੀ ਲਾਲ ਡੋਲੀ ਪੁੱਤਰ ਬਾਲੂ ਜੀ ਡੋਲੀ ਵਾਸੀ ਤੁਮਬਾੜੀਯਾ ਜਿਲ੍ਹਾ ਚਿਤੌੜਗ੍ਹੜ ਰਾਜਸਥਾਨ ਦੱਸਿਆ। ਪੁਲਿਸ ਵੱਲੋਂ ਸ਼ੱਕ ਦੇ ਅਧਾਰ ’ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 1 ਕਿੱਲੋ ਅਫੀਮ ਬਰਾਮਦ ਹੋਈ ਜਿਸ ਤੇ ਉਕਤ ਮੁਲਜ਼ਮ ਖਿਲਾਫ਼ ਪੁਲਿਸ ਵੱਲੋਂ ਥਾਣਾ ਕਬਰਵਾਲਾ ਵਿਖੇ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Posted By: Daily Suraj Bureau

Latest News