Daily Suraj

ਪੰਜਾਬੀ

ਪੰਜਾਬ ਬਜਟ ਸੈਸ਼ਨ ਸਬੰਧੀ ਵੱਡੀ ਅਪਡੇਟ ਸਾਹਮਣੇ

21 Feb, 2026 06:10 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਗੁਜਰਾਤ ਦੌਰੇ ‘ਤੇ ਹਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 8 ਮਾਰਚ ਨੂੰ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰੇਗੀ। ਮੁੱਖ ਮੰਤਰੀ ਮਾਨ ਨੇ ਸਾਫ਼ ਕਰ ਦਿੱਤਾ ਕਿ ਪੰਜਾਬ ਸਰਕਾਰ ਇਸ ਵਾਰ ਕੋਈ ਵੀ ਨਵਾਂ ਟੈਕਸ ਨਹੀਂ ਲਗਾਏਗੀ ਅਤੇ ਨਾ ਹੀ ਟੈਕਸ ਦੀਆਂ ਦਰਾਂ ਵਿੱਚ ਵਾਧਾ ਕਰੇਗੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦਾ ਬਜਟ ਅਤੇ ਗੁਜਰਾਤ ਦਾ ਬਜਟ ਇੱਕੋ ਜਿਹਾ ਹੈ। ਇਸ ਵਿੱਚ ਆਮ ਲੋਕਾਂ, ਕਿਸਾਨਾਂ, ਗਰੀਬਾਂ, ਔਰਤਾਂ, ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਲਈ ਕੁਝ ਵੀ ਨਹੀਂ ਹੈ। ਇਹ ਸਿਰਫ਼ ਵੱਡੇ ਘਰਾਣਿਆਂ ਲਈ ਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਨੇ ਜੇਕਰ ਲੋਕਾਂ ਤੋਂ ਟੈਕਸ ਲਿਆ ਤਾਂ ਬਦਲੇ ਵਿੱਚ ਉਨ੍ਹਾਂ ਨੂੰ ਮੁਫ਼ਤ ਇਲਾਜ, ਬਿਜਲੀ ਅਤੇ ਸ਼ਾਨਦਾਰ ਸਕੂਲ ਦਿੱਤੇ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਹੋ ਰਿਹਾ ਹੈ। ਅਸੀਂ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦੇ ਰਹੇ ਹਾਂ। 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਜਾਣਕਾਰੀ ਮਿਲੀ ਸੀ ਕਿ ਪੰਜਾਬ ਸਰਕਾਰ ਵੱਲੋਂ ਸੋਮਵਾਰ 23 ਫਰਵਰੀ ਨੂੰ ਸਵੇਰੇ 11 ਵਜੇ ਕੈਬਿਨੇਟ ਦੀ ਮੀਟਿੰਗ ਸੱਦੀ ਗਈ ਹੈ। ਇਸ ਕੈਬਿਨੇਟ ਦੀ ਮੀਟਿੰਗ ਵਿੱਚ ਹੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਆਖਰੀ ਬਜਟ ਸੈਸ਼ਨ ਦੀਆਂ ਤਾਰੀਖਾਂ ‘ਤੇ ਮੋਹਰ ਲੱਗੇਗੀ।

Latest News