Daily Suraj

ਪੰਜਾਬੀ

ਸਾਨੂੰ ਸ਼ਹੀਦਾਂ ਦੇ ਦਰਸਾਏ ਮਾਰਗ ਉਪਰ ਚਲਦੇ ਹੋਏ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ-ਮੇਜਰ ਸਿੰਘ

02 Jan, 2026 06:33 PM

ਅਮਲੋਹ ( ਮੁਖ਼ਤਿਆਰ ਸਿੰਘ)
 

ਪਿੰਡ ਸ਼ੇਰਪੁਰ ਮਾਜਰਾ ਦੇ ਸਰਪੰਚ ਮੇਜਰ ਸਿੰਘ ਨੇ ਨਵੇਂ ਸਾਲ ਦੀ ਵਧਾਈ ਦਿੰਦਿਆ ਜਿਥੇ ਪਿੰਡ ਦੇ ਸਰਵਪੱਖੀ ਵਿਕਾਸ ਦਾ ਭਰੋਸਾ ਦਿਤਾ ਉਥੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਕੁਰਬਾਨੀ ਨੂੰ ਸੱਜਦਾ ਕਰਦੇ ਹੋਏ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ਉਪਰ ਚਲਦੇ ਹੋਏ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਗਰੀਬ ਗਊ ਦੀ ਰਾਖੀ ਦਾ ਮਾਰਗ ਦਿਖਾਇਆ ਹੈ ਜਿਸ ਤੇ ਸਾਨੂੰ ਪਰਪੱਕ ਹੋਣ ਦੀ ਲੋੜ ਹੈ। ਉਨ੍ਹਾਂ ਦਸਿਆ ਕਿ ਪਿੰਡ ਦੇ ਸਰਵਪੱਖੀ ਵਿਕਾਸ ਕਾਰਜ ਜਾਰੀ ਹਨ ਅਤੇ ਪਿੰਡ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸਕਲ ਨਹੀਂ ਆਉਂਣ ਦਿਤੀ ਜਾਵੇਗੀ।

Latest News