Daily Suraj

ਪੰਜਾਬੀ

70 ਲੱਖ ਦੇ ਚੋਰੀ ਅਤੇ ਗੁੰਮ ਹੋਏ 300 ਮੋਬਾਇਲ ਅਸਲ ਮਾਲਕਾਂ ਨੂੰ ਸੋਂਪੇ- ਜ਼ਿਲ੍ਹਾ ਪੁਲਿਸ ਮੁਖੀ

03 Mar, 2026 12:43 PM

( ਮੁਖ਼ਤਿਆਰ ਸਿੰਘ) ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਚੋਰੀ ਅਤੇ ਗੁੰਮ ਹੋਏ 70 ਲੱਖ ਦੇ ਕਰੀਬ 300 ਮੋਬਾਈਲ ਬਰਾਮਦ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਸਥਾਨਕ ਪੁਲਿਸ ਲਾਈਨ ਵਿਖੇ ਬਰਾਮਦ ਮੋਬਾਇਲ ਫ਼ੋਨ ਅਸਲ ਮਾਲਕਾਂ ਨੂੰ ਸੋਂਪਣ ਮੌਕੇ ਦਿਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਕਨੀਕੀ ਸੈਲ ਨੇ ਵੱਖ-ਵੱਖ ਥਾਵਾਂ ਤੋਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫੋਨ ਜਿਨ੍ਹਾਂ ਵਿੱਚ 17 ਆਈਫੋਨ ਅਤੇ 283 ਐਡਰੋਆਇਡ ਫੋਨ ਸ਼ਾਮਲ ਹਨ ਬਰਾਮਦ ਕੀਤੇ ਜ਼ੋ ਮੋਬਾਇਲ ਮਾਲਕਾਂ ਨੂੰ ਵਾਪਸ ਦੇਣ ਲਈ ਇਹ ਪ੍ਰੋਗਰਾਮ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟੈਕਨੀਕਲ ਸੈੱਲ ਨੇ ‘ਸੀਈਆਈਆਰ’ ਪੋਰਟਲ ਅਤੇ ਹੋਰ ਤਕਨੀਕੀ ਸਾਧਨਾਂ ਦੀ ਵਰਤੋਂ ਕਰਕੇ ਇਹ ਫ਼ੋਨ ਟਰੇਸ ਕੀਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੋਬਾਈਲ ਗੁੰਮ ਹੋਣ ਦੀ ਸੂਰਤ ਵਿੱਚ ਤੁਰੰਤ ਸਬੰਧਤ ਪੁਲਿਸ ਸਾਂਝ ਕੇਂਦਰ ਜਾ ਕੇ ਰਿਪੋਰਟ ਕਰਨ ਅਤੇ ਉਹ ਰਿਪੋਰਟ ‘ਸੀਈਆਈਆਰ’ ਪੋਰਟਲ ’ਤੇ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਪੁਲੀਸ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਗੁਆਚੇ ਹੋਏ ਫ਼ੋਨ ਮਿਲਣ ‘ਤੇ ਹਾਜ਼ਰੀਨ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਪੁਲੀਸ ਦੀ ਕਾਰਗੁਜ਼ਾਰੀ ਦੀ ਸਲਾਘਾ ਕਰਦਿਆ ਧੰਨਵਾਦ ਕੀਤਾ।

Latest News