ਤਰਨਤਾਰਨ ਜ਼ਿਮਨੀ ਚੋਣਾਂ ਦੌਰਾਨ ਸਸਪੈਂਡ SSP ਡਾ. ਰਵਜੋਤ ਕੌਰ ਮੁੜ ਬਹਾਲ
- ਪੰਜਾਬ
- (Asia/Kolkata)
ਚੰਡੀਗੜ੍ਹ, ਪੰਜਾਬ ਕੈਡਰ ਦੀ ਆਈ.ਪੀ.ਐਸ. ਅਧਿਕਾਰੀ ਡਾ. ਰਵਜੋਤ ਕੌਰ (Breaking) ਨੂੰ ਬਹਾਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਬਹਾਲ ਕਰਨ ਦੇ ਹੁਕਮ ਹੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਐਸ ਐਸ ਪੀ ਡਾ. ਰਵਜੋਤ ਕੌਰ ਨੂੰ ਤਰਨਤਾਰਨ ਜ਼ਿਮਨੀ ਚੋਣਾਂ ਸਮੇਂ ਸਸਪੈਂਡ ਕੀਤਾ ਗਿਆ ਸੀ। ਡਾ. ਰਵਜੋਤ ਕੌਰ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਲੱਗੇ ਸਨ। ਦੱਸ ਦਈਏ ਕਿ ਇਹ ਕਾਰਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ। ਡਾ. ਰਵਜੋਤ ਕੌਰ ‘ਤੇ ਅਕਾਲੀ ਵਰਕਰਾਂ ਵਿਰੁੱਧ ਝੂਠੀਆਂ ਐਫਆਈਆਰ ਦਰਜ ਕਰਕੇ ਅਤੇ ‘ਆਪ’ ਦੇ ਹੱਕ ਵਿੱਚ ਕੰਮ ਕਰਕੇ ਮੁਹਿੰਮ ਨੂੰ ਰੋਕਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਸੀ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਡਾ. ਗਰੇਵਾਲ ਵਿਰੁੱਧ ਚੱਲ ਰਹੀ ਵਿਭਾਗੀ ਜਾਂਚ ‘ਤੇ ਅੰਤਿਮ ਫੈਸਲਾ ਚੋਣ ਕਮਿਸ਼ਨ ਦੀ ਪ੍ਰਵਾਨਗੀ ਨਾਲ ਹੀ ਲਿਆ ਜਾਵੇਗਾ।
Leave a Reply