ਏਟੀਐਮ ਬਾਹਰ ਦਹਿਸ਼ਤ, ਅਣਪਛਾਤਿਆਂ ਨੇ ਵਿਅਕਤੀ ’ਤੇ ਚਲਾਈਆਂ ਗੋਲੀਆਂ
- ਸ੍ਰੀ ਅੰਮ੍ਰਿਤਸਰ ਸਾਹਿਬ
- (Asia/Kolkata)
ਅੰਮ੍ਰਿਤਸਰ, ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਅਧੀਨ ਆਉਣ ਵਾਲੇ ਪਿੰਡ ਤਰਸਿੱਕਾ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਦਿਨ-ਦਿਹਾੜੇ ਪੰਜਾਬ ਨੈਸ਼ਨਲ ਬੈਂਕ ਦੇ ਏਟੀਐਮ ਦੇ ਬਾਹਰ ਹੋਈ ਗੋਲੀਬਾਰੀ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਪੀੜਤ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ, ਜੋ ਕੁਝ ਦਿਨ ਪਹਿਲਾਂ ਦੁਬਈ ਤੋਂ ਪੰਜਾਬ ਵਾਪਸ ਆਇਆ ਸੀ। ਜਾਣਕਾਰੀ ਅਨੁਸਾਰ ਤਰਸਿੱਕਾ ਵਿਖੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਏਟੀਐਮ ‘ਚੋ ਵਿਅਕਤੀ ਆਪਣੀ ਧੀ ਨਾਲ ਪੈਸੇ ਕਢਵਾਉਣ ਆਇਆ ਸੀ। ਇਸ ਦੌਰਾਨ ਏਟੀਐਮ ਦੇ ਬਾਹਰ ਉਸ ‘ਤੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਗੋਲੀ ਚਲਾ ਦਿੱਤੀ। ਇੱਕ ਗੋਲੀ ਬਲਜੀਤ ਸਿੰਘ ਦੇ ਮੋਢੇ ਅਤੇ ਇਕ ਬਾਂਹ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਬਲਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Leave a Reply