ਰੱਖੜ ਪੁੰਨਿਆ ਮੌਕੇ ਵੱਡਾ ਐਲਾਨ, ਬਾਬਾ ਬਕਾਲਾ ਸਾਹਿਬ ਦੇ 21 ਸਕੂਲ-ਕਾਲਜ 28 ਅਗਸਤ ਨੂੰ ਬੰਦ
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਤ 21 ਸਕੂਲਾਂ ਅਤੇ ਕਾਲਜਾਂ ਵਿੱਚ 28 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਛੁੱਟੀ ਵਾਲੀਆਂ ਸਿੱਖਿਆ ਸੰਸਥਾਵਾਂ ਵਿੱਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ, ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀ.ਟੀ.ਬੀ. ਸਕੂਲ ਬਾਬਾ ਬਕਾਲਾ, ਨਿਊ ਸੈਂਚੁਰੀ ਪਬਲਿਕ ਸਕੂਲ ਛਾਪਿਆਂਵਾਲੀ ਅਤੇ ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸ਼ਾਮਲ ਹਨ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਈਆ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਈਆ (ਲੜਕੀਆਂ), ਸਰਕਾਰੀ ਐਲੀਮੈਂਟਰੀ ਸਕੂਲ ਰਈਆ ਬਸਤੀ, ਸਰਕਾਰੀ ਐਲੀਮੈਂਟਰੀ ਸਕੂਲ ਰਈਆ ਖ਼ੁਰਦ, ਸਰਕਾਰੀ ਮਿਡਲ ਸਕੂਲ ਰਈਆ ਖ਼ੁਰਦ, ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਰਈਆ, ਸ਼ਹੀਦ ਦਰਸ਼ਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਈਆ ਅਤੇ ਗੁਰੂ ਨਾਨਕ ਪਬਲਿਕ ਸਕੂਲ ਰਈਆ ਨੂੰ ਵੀ ਹੁਕਮਾਂ ਤਹਿਤ ਛੁੱਟੀ ਰਹੇਗੀ। ਹੁਕਮਾਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਕਾਲਜ ਸਠਿਆਲਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਮੁਤਾਬਕ ਇਹ ਫ਼ੈਸਲਾ ਰੱਖੜ ਪੁੰਨਿਆ ਦੇ ਮੇਲੇ ਦੌਰਾਨ ਬਾਬਾ ਬਕਾਲਾ ਸਾਹਿਬ ਖੇਤਰ ਵਿੱਚ ਲੋਕਾਂ ਦੀ ਸਹੂਲਤ ਅਤੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲਿਆ ਗਿਆ ਹੈ। ਇਸ ਦੌਰਾਨ ਬਾਕੀ ਸਾਰੇ ਸਕੂਲ ਆਪਣੇ ਨਿਰਧਾਰਤ ਸਮੇਂ ਅਨੁਸਾਰ ਆਮ ਵਾਂਗ ਖੁੱਲ੍ਹਣਗੇ।
Posted By: Daily Suraj Bureau