Daily Suraj

ਪੰਜਾਬੀ

ਰਾਜਸਥਾਨ: ਕੋਟਾ ਹਸਪਤਾਲ ‘ਚ ਭਿਆਨਕ ਹਾਲਾਤ, ਹੁਣ ਤੱਕ 110 ਬੱਚਿਆਂ ਨੇ ਤੋੜਿਆ ਦਮ

05 Jan, 2020 05:30 AM

ਨਵੀਂ ਦਿੱਲੀ: ਰਾਜਸਥਾਨ ‘ਚ ਬੱਚਿਆਂ ਦੀ ਮੌਤ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਕੋਟਾ ਦੇ ਜੇ. ਕੇ. ਲੋਨ ਹਸਪਤਾਲ ‘ਚ ਪਿਛਲੇ ਇੱਕ ਮਹੀਨੇ ਦੌਰਾਨ ਨਵਜੰਮੇ ਬੱਚਿਆਂ ਦੀ ਮੌਤ ਹੋ ਰਹੀ ਹੈ।ਇਹ ਅੰਕੜਾ ਹੁਣ ਵੱਧ ਕੇ 110 ਹੋ ਚੁੱਕਾ ਹੈ। ਹਸਪਤਾਲ ‘ਚ ਬੁਨਿਆਦੀ ਸਹੂਲਤਾਂ ਦੀ ਕਮੀ ਨੂੰ ਲੈ ਕੇ ਸੂਬਾ ਸਰਕਾਰ ਲਗਾਤਾਰ ਨਿਸ਼ਾਨੇ ‘ਤੇ ਹੈ ਤੇ ਲਗਾਤਾਰ ਸੂਬੇ ਦੇ ਲੋਕ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਲਾਹਨਤਾਂ ਪਾ ਰਹੇ ਹਨ।ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਸਪੀਕਰ ਅਤੇ ਕੋਟਾ ਸੰਸਦ ਮੈਂਬਰ ਓਮ ਬਿਰਲਾ ਨੇ ਸ਼ਨੀਵਾਰ ਮਰਨ ਵਾਲੇ ਨਵਜੰਮੇ ਬੱਚਿਆਂ ਦੇ ਮਾਪਿਆਂ ਨਾਲ ਵੀ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਓਮ ਬਿਰਲਾ ਨੇ ਕਿਹਾ ਕਿ ਸੋਗ ਦੀ ਇਸ ਘੜੀ ਵਿੱਚ ਅਸੀਂ ਇਨ੍ਹਾਂ ਪਰਿਵਾਰਾਂ ਦੇ ਨਾਲ ਖੜੇ ਹਾਂ। ਮੈਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਦੋ ਵਾਰ ਪੱਤਰ ਲਿਖਿਆ ਹੈ ਅਤੇ ਡਾਕਟਰੀ ਸਹੂਲਤਾਂ ਵਿੱਚ ਸੁਧਾਰ ਲਈ ਸੁਝਾਅ ਦਿੱਤੇ ਹਨ।

Latest News