Daily Suraj

ਪੰਜਾਬੀ

ਮਾਨੋਚਾਹਲ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਖ਼ੁਦਕੁਸ਼ੀ ਕੀਤੀ

10 Nov, 2020 05:30 AM

ਭਿੱਖੀਵਿੰਡ, 10 ਨਵੰਬਰ (ਪ.ਪ)ਅੱਜ ਤਰਨਤਾਰਨ ਦੇ ਮਾਨੋਚਾਹਲ ਵਿਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਕਿਸਾਨ ਦੇ ਲੜਕੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਪੰਜਾਬ ਐਂਡ ਸਿੰਧ ਬੈਂਕ ਤੋਂ 7 ਲੱਖ ਰੁਪਏ ਕਰਜ਼ਾ ਲਿਆ ਸੀ ਅਤੇ ਸਮੇਂ ਸਮੇਂ ਉਹ ਕਰਜ਼ਾ ਮੋੜਦੇ ਵੀ ਰਹੇ ਪਰ ਵਿਆਜ ਜ਼ਿਆਦਾ ਹੁੰਦਾ ਗਿਆ। ਇਹ ਵੱਧ ਕੇ 9 ਲੱਖ ਹੋ ਗਿਆ, ਜਿਸ ਕਰਕੇ ਉਸ ਦੇ ਪਿਤਾ ਪ੍ਰੇਸ਼ਾਨੀ ਵਿਚ ਰਹਿ ਰਹੇ ਸਨ ਅਤੇ ਉਨ੍ਹਾਂ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਗਈ। ਕਚੌਕੀਂ ਇੰਚਾਰਜ ਮਾਨੋਚਾਹਲ ਅਮਰਜੀਤ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਦੇ ਮਾਮਲੇ ਵਿਚ ਪੁਲੀਸ 174 ਦੀ ਕਾਰਵਾਈ ਕੀਤੀ ਗਈ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM