ਸਰਕਾਰ ਵੱਲੋਂ ਤੁਰੰਤ ਕਾਰਵਾਈ, 12 IAS ਅਤੇ 1 PCS ਅਧਿਕਾਰੀ ਬਦਲੇ

ਸਰਕਾਰ ਵੱਲੋਂ ਤੁਰੰਤ ਕਾਰਵਾਈ, 12 IAS ਅਤੇ 1 PCS ਅਧਿਕਾਰੀ ਬਦਲੇ

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ IAS ਅਤੇ PCS ਅਧਿਕਾਰੀਆਂ ਦੇ ਤਬਾਦਲਿਆਂ ਸੰਬੰਧੀ ਹੁਕਮ ਜਾਰੀ ਕੀਤੇ ਹਨ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ। ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਕੁੱਲ 13 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ 12 IAS ਅਤੇ 1 PCS ਅਧਿਕਾਰੀ ਸ਼ਾਮਲ ਹਨ। ਇਹ ਤਬਦੀਲੀਆਂ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਸੁਧਾਰਨ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਸੰਬੰਧਿਤ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਲਈ ਤੁਰੰਤ ਰਾਹੀਂ ਰਿਲੀਵ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।