Daily Suraj

ਪੰਜਾਬੀ

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਦੇਸ਼ ਕਦੇ ਵੀ ਭੁਲਾ ਨਹੀਂ ਸਕਦਾ : ਭੱਟੀ

26 Dec, 2024 05:30 AM

ਸੁਲਤਾਨਪੁਰ ਲੋਧੀ : ਦੇਸ਼ ਦੀ ਆਜ਼ਾਦੀ ’ਚ ਜਿੱਥੇ ਅਨੇਕਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਾਨੂੰ ਗੁਲਾਮੀ ਦੀਆਂ ਜੰਜੀਰਾਂ ਤੋੜ ਕੇ ਆਜ਼ਾਦੀ ਦੀ ਰਾਹ ਵਿਖਾਈ ਹੈ ਅਤੇ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਵੀ ਦੇਸ਼ ਕਦੇ ਭੁਲਾ ਨਹੀਂ ਸਕਦਾ। ਇਹ ਸ਼ਬਦ ਗੁਰੂ ਨਾਨਕ ਦੇਵ ਟੈਕਸੀ ਸਟੈਂਡ ਸੁਲਤਾਨਪੁਰ ਲੋਧੀ ਦੇ ਬਲਵਿੰਦਰ ਸਿੰਘ ਭੱਟੀ ਨੇ ਅੱਜ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਉਹਨਾਂ ਦੇ ਬੁੱਤ ਤੇ ਫੁੱਲਾਂ ਦੀ ਮਾਲਾ ਪਾ ਕੇ ਸ਼ਰਧਾ ਸੁਮਨ ਅਰਪਣ ਕਰਦਿਆਂ ਕਹੇ। ਉਹਨਾਂ ਕਿਹਾ ਕਿ ਜ਼ਿਲ੍ਹਿਆਂ ਵਾਲਾ ਬਾਗ ਦਾ ਸਾਕਾ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਜਿੱਥੇ ਜਨਰਲ ਡਾਇਰ ਨੇ ਗੋਲੀਆਂ ਦਾ ਹੁਕਮ ਦੇ ਕੇ ਸੈਂਕੜੇ ਨਿਹੱਥੇ ਪੰਜਾਬੀਆਂ ਦਾ ਕਤਲ ਕਰਵਾ ਦਿੱਤਾ ਸੀ ਤੇ ਉਸ ਨਰਸੰਹਾਰ ਦਾ ਬਦਲਾ ਲੰਡਨ ਵਿੱਚ ਜਦੋਂ ਊਧਮ ਸਿੰਘ ਨੇ ਜਨਰਲ ਡਾਇਰ ਨੂੰ ਮੌਤ ਦੇ ਘਾਟ ਉਤਾਰਿਆ ਸੀ। ਉਹਨਾਂ ਕਿਹਾ ਕਿ ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ ਤਾਂ ਉਹਨਾਂ ਦਾ ਵਜੂਦ ਵੀ ਇਸ ਸੰਸਾਰ ਤੋਂ ਖ਼ਤਮ ਹੋ ਜਾਂਦਾ ਹੈ। ਸ਼ਹੀਦ ਊਧਮ ਸਿੰਘ ਸਾਡੇ ਦੇਸ਼ ਦੀ ਆਜ਼ਾਦੀ ਦੇ ਨਾਇਕ ਸਨ। ਇਸ ਮੌਕੇ ਆਗੂਆਂ ਨੇ ਸ਼ਹੀਦ ਊਧਮ ਸਿੰਘ ਅਮਰ ਰਹੇ, ਸ਼ਹੀਦ ਊਧਮ ਸਿੰਘ ਤੇਰੀ ਸੋਚ ’ਤੇ ਪਹਿਰਾ ਦੇਵਾਂਗੇ ਠੋਕ ਕੇ ਨਾਲ ਆਕਾਸ਼ ਗਜਾਏਮਾਨ ਕਰ ਦਿੱਤਾ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਟੈਕਸੀ ਯੂਨੀਅਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਪ੍ਰੇਮ ਸਿੰਘ ਫੌਜੀ, ਬਲਵਿੰਦਰ ਸਿੰਘ ਭੱਟੀ, ਬਲਵਿੰਦਰ ਸਿੰਘ ਬੱਗਾ, ਗੁਰਮੀਤ ਸਿੰਘ, ਕਸ਼ਮੀਰ ਸਿੰਘ, ਘੁੱਕਾ, ਵਿਪਨ ਭੁੱਟੋ, ਸਲਵਿੰਦਰ ਸਿੰਘ ਫ਼ੌਜੀ, ਪਰਮਜੀਤ ਸਿੰਘ, ਸੁਰਿੰਦਰ ਸ਼ਿੰਦਾ, ਅਜੇ ਕੁਮਾਰ ਆਦਿ ਵੀ ਹਾਜ਼ਰ ਸਨ।

Posted By: Daily Suraj Bureau

Latest News